Sell-AidDesk24/7- ਅਜਨਾਲਾ, ਗੱਗੋਮਾਹਲ, ਰਮਦਾਸ -ਦੋ ਦਿਨ ਪਹਿਲਾਂ ਅਜਨਾਲਾ ਖੇਤਰ ਵਿਚ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਆਏ ਹੜ੍ਹਾਂ ਦੇ ਪਾਣੀ ਨੇ ਅਜਨਾਲਾ ਸ਼ਹਿਰ ਨੂੰ ਵੀ ਘੇਰਨਾ ਸ਼ੁਰੂ ਕਰ ਦਿੱਤਾ। ਸ਼ਹਿਰ ਨਾਲ ਵਗਦੇ ਸਕੀ ਨਾਲੇ ਰਾਹੀਂ ਪਾਣੀ ਅਜਨਾਲਾ ਸ਼ਹਿਰ ਵਿਚ ਦਾਖ਼ਲ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਨੇੜਲੇ ਪਿੰਡਾਂ ਵਿਚ ਵੀ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ । ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਹੜਾਂ ਕਾਰਨ 60 ਤੋਂ ਵਧੇਰੇ ਪਿੰਡਾਂ ਵਿਚ ਹਜ਼ਾਰਾਂ ਲੋਕ ਪਾਣੀ ਵਿਚ ਘਿਰੇ ਹੋਏ ਹਨ। ਇਸ ਵੇਲੇ ਲੋਕ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਅਜਨਾਲਾ ’ਚ ਵਿਚ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ ।














