Sell-Aid Desk24/7- ਲਾਸ ਏਂਜਲਸ ਦੀ ਇਕ ਗਲੀ ਵਿਚ ‘ਤਲਵਾਰ’ ਲਹਿਰਾਉਣ ਦੇ ਦੋਸ਼ ਹੇਠ ਪੁਲਿਸ ਨੇ ਇੱਕ ਸਿੱਖ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਜ਼ਖ਼ਮੀ ਦੀ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਆਰਕੇਡੀਆ ਦੇ ਵਸਨੀਕ ਗੁਰਪ੍ਰੀਤ ਸਿੰਘ ਨੂੰ 13 ਜੁਲਾਈ ਦੀ ਸਵੇਰ ਲਾਸ ਏਂਜਲਸ ਪੁਲਿਸ ਵਿਭਾਗ (LAPD) ਦੇ ਅਧਿਕਾਰੀਆਂ ਦੀ ਗੋਲੀ ਲੱਗੀ ਸੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਸੀ ਪਰ 17 ਜੁਲਾਈ ਨੂੰ ਉਹ ਆਪਣੀ ਸੱਟਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ।














