ਇਕ ਕਿਲੋ ਹੈਰੋਇਨ ਸਮੇਤ 2 ਕਾਬੂ, ਮੁਕੱਦਮਾ ਦਰਜ

24

ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਸਬ ਇੰਸਪੈਕਟਰ ਗੁਰਵਿੰਦਰ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਬੱਸ ਅੱਡਾ ਗੁਦੜਢੰਡੀ ਨਜ਼ਦੀਕ ਜਗਰੂਪ ਸਿੰਘ ਪੁੱਤਰ ਰੇਸ਼ਮ ਸਿੰਘ ਪਿੰਡ ਪੋਜੋ ਕੇ ਹਿਠਾੜ ਥਾਣਾ ਮਮਦੋਟ ਅਤੇ ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਘੁਰਕਾ ਥਾਣਾ ਫ਼ਾਜ਼ਿਲਕਾ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।