ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਦੱਸ ਦੇਈਏ ਕਿ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਹਾਦਸੇ ਦੌਰਾਨ ਇਕ ਸੇਵਾਦਾਰ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਸੇਵਾਦਾਰ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਿਹਾ ਸੀ ਤਾਂ ਅਚਾਨਕ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਪਾਲ ਸਿੰਘ ਗੋਰਾ ਨੇ ਕਿਹਾ ਕਿ ਸਤਨਾਮ ਸਿੰਘ ਸਾਡੇ ਕੋਲੋਂ ਲੰਮੇ ਸਮੇਂ ਤੋਂ ਪਾਰਟ ਟਾਈਮ ਨੌਕਰੀ ਕਰਦਾ ਸੀ। ਅੱਜ ਸਵੇਰੇ ਜਦੋਂ ਨਿਸ਼ਾਨ ਸਾਹਿਬ ਦਾ ਕੱਪੜਾ ਬਦਲਣ ਲੱਗਾ ‘ਤੇ ਤਾਰ ਟੁੱਟਣ ਕਰਕੇ ਹਾਦਸਾ ਵਾਪਰਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਪਰਿਵਾਰ ‘ਤੇ ਪਹਿਲਾਂ ਹੀ ਕਈ ਦੁੱਖਾਂ ਦੇ ਪਹਾੜ ਨੇ ਸਤਨਾਮ ਸਿੰਘ ਦੀ ਪਤਨੀ ਪਹਿਲਾਂ ਹੀ ਬਹੁਤ ਬਿਮਾਰ ਹੈ ਤੇ ਸਤਨਾਮ ਸਿੰਘ ਦਾ ਪੁੱਤਰ ਦੀ ਵੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਇਸ ਦੀ ਸੂਚਨਾ ਦਿੱਤੀ ਹੈ, ਬਣਦੀ ਸਹਾਇਤਾ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਸਤਨਾਮ ਸਿੰਘ ਕਾਫ਼ੀ ਸਮੇਂ ਤੋਂ ਸ੍ਰੀ ਕੰਧ ਸਾਹਿਬ ਸੇਵਾ ਕਰ ਰਿਹਾ ਸੀ। ਅੱਜ ਸਵੇਰੇ ਸਤਨਾਮ ਸਿੰਘ ਨਿਸ਼ਾਨ ਸਾਹਿਬ ਦਾ ਕੱਪੜਾ ਬਦਲ ਰਿਹਾ ਸੀ ਤਾਂ ਅਚਾਨਕ ਨਿਸ਼ਾਨ ਸਾਹਿਬ ਦੀ ਤਾਰ ਟੁੱਟਣ ਕਾਰਨ ਉਹ ਉਚਾਈ ਤੋਂ ਹੇਠਾਂ ਡਿੱਗ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।













