ਔਰਤਾਂ ਲਈ ਟ੍ਰੈਫਿਕ ਪੁਲਿਸ ਦੀ ਕਾਰਵਾਈ ! ਦੇਖੋ ਕੀ ਦਿੱਤਾ ਤੋਹਫ਼ਾ ?

95

ਬ੍ਰਹਮਾ ਦੱਤ ਨੇ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਨੌਜਵਾਨ ਔਰਤਾਂ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ, ਬਿਨਾਂ ਹੈਲਮੇਟ ਦੇ ਵਾਹਨ ਚਲਾਉਂਦੀਆਂ ਹਨ, ਜੋ ਕਿ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਹੈਲਮੇਟ ਸਿਰਫ਼ ਕਾਨੂੰਨੀ ਲੋੜ ਨਹੀਂ, ਬਲਕਿ ਜੀਵਨ ਬਚਾਉਣ ਦਾ ਸਭ ਤੋਂ ਵੱਡਾ ਸਾਧਨ ਹੈ।

ਜਤਿੰਦਰ ਮੋਹਨ, ਪਠਾਨਕੋਟ

ਪਠਾਨਕੋਟ ਸ਼ਹਿਰ ਵਿੱਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਟ੍ਰੈਫਿਕ ਪੁਲਿਸ ਵੱਲੋਂ ਖ਼ਾਸ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੇ ਤਹਿਤ ਸਲਾਰੀਆ ਚੌਕ ਵਿਖੇ ਨੌਜਵਾਨ ਔਰਤਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਦੀ ਅਗਵਾਈ ਟ੍ਰੈਫਿਕ ਇੰਚਾਰਜ ਬ੍ਰਹਮਾ ਦੱਤ ਨੇ ਕੀਤੀ।

ਉਨ੍ਹਾਂ ਦੱਸਿਆ ਕਿ ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਅਨੁਸਾਰ ਇਹ ਜਾਗਰੂਕਤਾ ਮੁਹਿੰਮ ਖ਼ਾਸ ਤੌਰ ‘ਤੇ ਔਰਤਾਂ ਲਈ ਚਲਾਈ ਗਈ ਹੈ। ਮੁਹਿੰਮ ਦੌਰਾਨ ਬਿਨਾਂ ਹੈਲਮੇਟ ਦੇ ਸਕੂਟਰ ਜਾਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਨੂੰ ਟ੍ਰੈਫਿਕ ਸੁਰੱਖਿਆ ਦੇ ਨਿਯਮਾਂ ਬਾਰੇ ਸਮਝਾਇਆ ਗਿਆ।

ਬ੍ਰਹਮਾ ਦੱਤ ਨੇ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਨੌਜਵਾਨ ਔਰਤਾਂ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ,  ਬਿਨਾਂ ਹੈਲਮੇਟ ਦੇ ਵਾਹਨ ਚਲਾਉਂਦੀਆਂ ਹਨ, ਜੋ ਕਿ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਹੈਲਮੇਟ ਸਿਰਫ਼ ਕਾਨੂੰਨੀ ਲੋੜ ਨਹੀਂ, ਬਲਕਿ ਜੀਵਨ ਬਚਾਉਣ ਦਾ ਸਭ ਤੋਂ ਵੱਡਾ ਸਾਧਨ ਹੈ।

ਮੁਹਿੰਮ ਦੌਰਾਨ ਸਲਾਰੀਆ ਚੌਕ ‘ਤੇ ਸਕੂਟਰ ਸਵਾਰ ਔਰਤਾਂ ਨੂੰ ਰੋਕ ਕੇ ਨਾ ਸਿਰਫ਼ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ, ਸਗੋਂ ਉਨ੍ਹਾਂ ਨੂੰ ਮੁਫ਼ਤ ਹੈਲਮੇਟ ਵੀ ਵੰਡੇ ਗਏ। ਇਹ ਪਹਿਲ ਸ਼ਹਿਰ ਵਿੱਚ ਔਰਤਾਂ ਵਿੱਚ ਜਾਗਰੂਕਤਾ ਵਧਾਉਣ ਅਤੇ ਸੜਕ ਸੁਰੱਖਿਆ ਪ੍ਰਤੀ ਸੰਜੀਦਗੀ ਪੈਦਾ ਕਰਨ ਲਈ ਕੀਤੀ ਗਈ ਹੈ।

ਇੰਚਾਰਜ ਬ੍ਰਹਮਾ ਦੱਤ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਹਾਦਸੇ ਤੋਂ ਬਚਣ ਲਈ ਹੈਲਮੇਟ ਪਹਿਨਣਾ ਸਭ ਤੋਂ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਲੋਕਾਂ ਨੂੰ ਸਜ਼ਾ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।

ਸਥਾਨਕ ਲੋਕਾਂ ਨੇ ਵੀ ਪੁਲਿਸ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਜਾਗਰੂਕਤਾ ਮੁਹਿੰਮਾਂ ਨਾਲ ਸ਼ਹਿਰ ਵਿੱਚ ਸੜਕ ਸੁਰੱਖਿਆ ਦੇ ਪ੍ਰਤੀਕੂਲ ਨਤੀਜੇ ਮਿਲਣਗੇ।