ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ‘ਚ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ

29

ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੇ ਜੋ ਕਿਸਾਨਾਂ ਵੱਲੋਂ ਧਰਨਾ ਲਗਾ ਕੇ ਹਾਈਵੇ ਜਾਮ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਉਸ ਨੂੰ ਬੀਤੇ ਦਿਨੀ ਖਾਲੀ ਕਰਵਾ ਲਿਆ ਗਿਆ ਸੀ ਅਤੇ ਪਲਿਸ ਵੱਲੋਂ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਵੀ ਕੀਤੀਆਂ ਗਈਆਂ ਸਨ। ਪੰਜਾਬ ਸਰਕਾਰ ਦੇ ਇਸ ਰਵਈਏ ਤੋਂ ਨਾ ਖੁਸ਼ ਹੁੰਦੇ ਹੋਏ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਵਿਖੇ ਪੰਜਾਬ ਕੋਆਰਡੀਨੇਟਰ ਐਸਸੀ ਡਿਪਾਰਟਮੈਂਟ ਕਾਂਗਰਸ ਪਾਰਟੀ ਦੇ ਆਗੂ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਵਾਈਸ ਪ੍ਰਧਾਨ ਬਨੀ ਖਹਿਰਾ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਕਿਉਂਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਪਿੱਠ ਵਿੱਚ ਛੁਰਾ ਮਾਰਿਆ ਹੈ।

ਮਹੀਨਿਆਂ ਤੋਂ ਕਿਸਾਨ ਆਗੂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਉੱਤੇ ਆਪਣੀਆਂ ਮੰਗਾਂ ਨੂੰ ਲੈ ਕੇ ਹਾਈਵੇ ਜਾਮ ਕਰਕੇ ਬੈਠੇ ਸੀ। ਇੱਥੇ ਦਿਨੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗਰਿਫਤਾਰੀ ਕਰਕੇ ਹਾਈਵੇ ਖੁਲਵਾ ਦਿੱਤਾ ਸੀ। ਪਰ ਹੁਣ ਕਾਂਗਰਸ ਪਾਰਟੀ ਵੱਲੋਂ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਜੋ ਕਿਸਾਨਾਂ ਦੇ ਪਿੱਠ ਵਿੱਚ ਛੁਰਾ ਮਾਰਿਆ ਹੈ। ਉਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ।

ਇਸ ਮੌਕੇਉੱ ਤੇ ਪੰਜਾਬ ਕੋਆਰਡੀਨੇਟਰ ਐਸਸੀ ਡਿਪਾਰਟਮੈਂਟ ਕਾਂਗਰਸ ਪਾਰਟੀ ਦੇ ਆਗੂ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਵਾਈਸ ਪ੍ਰਧਾਨ ਬਨੀ ਖਹਿਰਾ, ਯੂਥ ਕਾਂਗਰਸੀ ਆਗੂ ਹੈਪੀ ਸਿੰਘ ਅਤੇ ਹਰਜਿੰਦਰ ਸਿੰਘ ਸੋਹੀ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਅਤੇ ਸ਼ੰਬੂ ਬਾਰਡਰ ਤੇ ਲਗਾਤਾਰ ਪਿਛਲੇ 13 ਮਹੀਨਿਆਂ ਤੋਂ ਬੈਠੇ ਸੀ ਪਰ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੇ ਪਿੱਠ ਪਿੱਛੇ ਛੁਰਾ ਮਾਰਿਆ ਹੈ, ਕਿਉਂਕਿ ਕਿਸਾਨਾਂ ਨੂੰ ਜ਼ਬਰਦਸਤੀ ਉਥੋਂ ਉਠਾਇਆ ਗਿਆ ਅਤੇ ਗ੍ਰਿਫਤਾਰ ਕੀਤਾ ਗਿਆ ਜੋ ਕਿ ਕਾਂਗਰਸ ਪਾਰਟੀ ਹਰਗਿਜ ਬਰਦਾਸ਼ਤ ਨਹੀਂ ਕਰੇਗੀ ਅਤੇ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ।