ਕਿਸਾਨ ਬੈਠੇ ਭੁਖ ਹੜਤਾਲ ‘ਤੇ, ਵੱਡੀ ਗਿਣਤੀ ‘ਚ ਡੀਸੀ ਦਫਤਰ ਦੇ ਬਾਹਰ ਲਗਾਇਆ ਧਰਨਾ

27

ਕਿਸਾਨੀ ਮੰਗਾਂ ਨੂੰ ਸੈਂਟਰ ਵੱਲੋਂ ਮੰਨੇ ਜਾਣ ਦੇ ਬਾਵਜੂਦ ਲਾਗੂ ਨਾ ਕਿਤੇ ਜਾਣ ਦੇ ਰੋਸ ਵੱਜੋਂ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕੇ ਜਾਣ ਤੋਂ ਬਾਅਦ ਹਰਿਆਣਾ ਪੰਜਾਬ ਦੇ ਬਾਰਡਰ ਉੱਤੇ ਚਲ ਰਹੇ ਕਿਸਾਨਾਂ ਦੇ ਧਰਨੇ ਦੇ ਸਮਰਥਨ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ। ਅੱਜ 100ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ, ਜਿਸ ਨੂੰ ਲੈ ਕੇ ਅੱਜ ਡੱਲੇਵਾਲਾ ਦੇ ਮਰਨ ਵਰਤ ਨੂੰ ਸਮਰਪਿਤ ਭਾਰਤ ਭਰ ਵਿਚ ਜ਼ਿਲ੍ਹਾ ਹੈਡ ਕੁਆਟਰਾਂ ਉੱਤੇ 100 ਕਿਸਾਨਾਂ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦੇ ਚਲਦੇ ਫਰੀਦਕੋਟ SKM ਗੈਰ ਰਾਜਨੀਤਿਕ ਵੱਲੋਂ ਦਿੱਤੇ ਸੱਦੇ ਅਨੁਸਾਰ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋਏ ਤੇ 9 ਵਜੇ ਤੋਂ ਸ਼ਾਮ ਛੇ ਵਜੇ ਤੱਕ ਭੁੱਖ ਹੜਤਾਲ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲਾ ਦੇ ਮਰਨ ਵਰਤ ਸ਼ੁਰੂ ਕੀਤੇ ਜਾਣ ਦੇ ਬਾਅਦ ਕੇਂਦਰ ਸਰਕਾਰ ਵੱਲੋਂ ਫਰਵਰੀ ਦੇ ਮਹੀਨੇ ਇੱਕ ਮੀਟਿੰਗ ਚੰਡੀਗੜ੍ਹ ਰੱਖੀ ਗਈ ਸੀ, ਜਿਸ ਵਿਚ ਗਲਬਾਤ ਦੌਰਾਨ ਕਈ ਤਰ੍ਹਾਂ ਦੇ ਰਿਕਾਰਡ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਮੁੜ 19 ਮਾਰਚ ਨੂੰ ਮੀਟਿੰਗ ਰੱਖੀ ਗਈ ਹੈ ਅਤੇ ਜੇਕਰ ਇਸ ਮੀਟਿੰਗ ਵਿਚ ਵੀ ਕੋਈ ਹੱਲ ਨਹੀਂ ਨਿਕਲਦਾ ਤਾਂ ਵੱਡੇ ਪੱਧਰ ਉੱਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।