ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਲੁਧਿਆਣਾ ‘ਚ ਤਾਜਪੁਰ ਅਤੇ ਧਨਾਨਸੂ ਰਾਹੀਂ ਜੀ. ਟੀ. ਰੋਡ ਨੂੰ ਖਾਸੀ ਕਲਾਂ ਨਾਲ ਜੋੜਨ ਵਾਲੀ ਇਕ ਮਹੱਤਵਪੂਰਨ ਲਿੰਕ ਸੜਕ ਦੀ ਵਿਸ਼ੇਸ਼ਮੁਰੰਮਤ ਲਈ ਨੀਂਹ ਪੱਥਰ ਰੱਖਿਆ। ਇਹ 3.85 ਕਿਲੋਮੀਟਰ ਲੰਬਾ ਰਸਤਾ 3.31 ਕਰੋੜ ਰੁਪਏ ਦੀ ਅਨੁਮਾਨਤ ਪ੍ਰਾਜੈਕਟ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਸੜਕੀ ਸੰਪਰਕ ਨੂੰ ਵਧਾਏਗਾ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਮੁੰਡੀਆਂ ਨੇ ਜ਼ਿਲੇ ਦੇ ਵੱਖ-ਵੱਖ ਹਿੱਸਿਆਂ ‘ਚ ਰੋਜ਼ਾਨਾ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇਸ ਰਸਤੇ ਦੀ ਮਹੱਤਤਾ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਪੂਰੇ ਪੰਜਾਬ ‘ਚ ਉੱਚ-ਗੁਣਵੱਤਾ ਵਾਲਾ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਤਾਜਪੁਰ ਰੋਡ ਦੇ ਨਾਲ ਰਹਿਣ ਵਾਲੇ ਵਸਨੀਕਾਂ ਲਈ ਇਹ ਪ੍ਰਾਜੈਕਟ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੀ ਪੂਰਤੀ ਨੂੰ ਦਰਸਾਉਂਦਾ ਹੈ।ਇਸ ਪਹਿਲਕਦਮੀ ਨਾਲ ਆਲੇ-ਦੁਆਲੇ ਦੇ ਖੇਤਰਾਂ ਦੇ ਲੋਕ ਅੰਤ ‘ਚ ਰਾਹਤ ਦਾ ਸਾਹ ਲੈਣਗੇ, ਕਿਉਂਕਿ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕੀਤਾ ਗਿਆ ਹੈ।













