ਖਾਲੀ ਹੋਵੇਗੀ ਖਡੂਰ ਸਾਹਿਬ ਸੀਟ?, ਅੰਮ੍ਰਿਤਪਾਲ ਸਿੰਘ ਕੋਲ ਸਿਰਫ 6 ਦਿਨ ਬਚੇ!, ਹਾਈ ਕੋਰਟ ਨੇ ਮੰਗੀ ਜਾਣਕਾਰੀ…

38

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਅੱਜ ਇਸ ਪਟੀਸ਼ਨ ਉਤੇ ਸੁਣਵਾਈ ਹੋਈ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਲਈ ਸੈਸ਼ਨ ਵਿੱਚ ਹਿੱਸਾ ਲੈਣਾ ਜ਼ਰੂਰੀ ਹੈ। ਹਾਲਾਂਕਿ ਅਦਾਲਤ ਇਸ ਪਟੀਸ਼ਨ ਉਤੇ ਅਗਲੀ ਸੁਣਵਾਈ 25 ਫਰਵਰੀ ਮੰਗਲਵਾਰ ਨੂੰ ਕਰੇਗੀ।

ਪਟੀਸ਼ਨ ਵਿਚ (Amritpal Singh granted bail) ਆਖਿਆ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ ‘ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਅਦਾਲਤ ਵਿਚ ਵਕੀਲ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਕੋਲ ਛੇ ਦਿਨ ਬਚੇ ਹਨ। ਇਸ ਤੋਂ ਬਾਅਦ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਵਕੀਲ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਇਸ ਸਮੇਂ ਜੇਲ੍ਹ ਵਿਚ ਹੈ ਤੇ ਸੰਸਦ ਦੇ ਸੈਸ਼ਨ ਵਿਚ ਹਿੱਸਾ ਨਹੀਂ ਲੈ ਸਕਦੇ। ਇਸ ਸਬੰਧੀ ਲੋਕ ਸਭਾ ਕਮੇਟੀ ਲੋਕ ਇਕ ਅਰਜ਼ੀ ਦਿੱਤੀ ਹੋਈ ਹੈ। ਅਦਾਲਤ ਨੇ ਇਸ ਸਬੰਧੀ ਜਾਣਕਾਰੀ ਮੰਗ ਲਈ ਹੈ। ਮੰਗਲਵਾਰ ਨੂੰ ਮੁੜ ਸੁਣਵਾਈ ਹੋਵੇਗੀ।

ਅੰਮ੍ਰਿਤਪਾਲ ਨੇ ਦੱਸਿਆ ਕਿ ਲੋਕ ਸਭਾ ਸਕੱਤਰ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਹੁਣ ਤੱਕ 46 ਦਿਨਾਂ ਤੋਂ ਲੋਕ ਸਭਾ ਤੋਂ ਗੈਰਹਾਜ਼ਰ ਹਨ। ਪਹਿਲਾਂ 24 ਜੂਨ ਤੋਂ 2 ਜੁਲਾਈ ਤੱਕ ਅਤੇ
ਫਿਰ 22 ਜੁਲਾਈ ਤੋਂ 9 ਅਗਸਤ ਦਰਮਿਆਨ 19 ਦਿਨਾਂ ਲਈ। ਇਸ ਤੋਂ ਬਾਅਦ ਉਹ 25 ਨਵੰਬਰ ਤੋਂ 12 ਦਸੰਬਰ ਤੱਕ 18 ਦਿਨ ਗੈਰ-ਹਾਜ਼ਰ ਰਹੇ।

ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਹ ਹੁਣ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ ਅਤੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੇ ਪਿਛਲੇ ਸਾਲ ਲੋਕ ਸਭਾ ਸਪੀਕਰ ਕੋਲ ਮੰਗ ਰੱਖੀ ਸੀ ਕਿ ਉਹ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ। ਬਾਅਦ ਵਿੱਚ 17 ਦਸੰਬਰ ਨੂੰ ਇਸ ਮੰਗ ਸਬੰਧੀ ਅੰਮ੍ਰਿਤਸਰ ਦੇ ਡੀਸੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਲਈ ਹੁਣ ਉਨ੍ਹਾਂ ਨੇ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਅਦਾਲਤ ‘ਚ ਕੁਝ ਦਿਨਾਂ ‘ਚ ਸੁਣਵਾਈ ਹੋਵੇਗੀ।