ਘਰ ਵਿੱਚੋਂ ਲੱਖਾਂ ਦੀ ਨਕਦੀ ਅਤੇ ਕੀਮਤੀ ਸਮਾਨ ਲੈ ਕੇ ਫਰਾਰ ਹੋਏ ਚੋਰ

51

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਰਹਿੰਦ ਦੀ ਅਮਨ ਕਲੋਨੀ ‘ਚ ਅਣਪਛਾਤੇ ਚੋਰ ਇੱਕ ਘਰ ਵਿੱਚੋਂ ਲੱਖਾਂ ਦੀ ਨਕਦੀ ਅਤੇ ਕੀਮਤੀ ਸਮਾਨ ਚੋਰੀ ਕਰਕੇ ਫਰਾਰ ਹੋ ਗਏ।

ਘਰ ਮਾਲਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਸੀ ਅਤੇ ਉਨ੍ਹਾਂ ਦੀ ਨੂੰਹ ਘਰ ਤੋਂ ਬਾਹਰ ਗਏ ਹੋਏ ਸਨ। CCTV ਫੁਟੇਜ ਮੁਤਾਬਕ, ਤਿੰਨ ਮੋਟਰਸਾਈਕਲ ਸਵਾਰ ਵਿਅਕਤੀ ਘਟਨਾ ਵਾਲੀ ਜਗ੍ਹਾ ‘ਤੇ ਪਹੁੰਚੇ। ਉਨ੍ਹਾਂ ਵਿੱਚੋਂ ਇੱਕ ਘਰ ਦੇ ਬਾਹਰ ਖੜ੍ਹਾ ਰਿਹਾ ਜਦ ਕਿ ਦੋ ਅੰਦਰ ਦਾਖਲ ਹੋ ਗਏ।

ਚੋਰਾਂ ਨੇ ਮੁੱਖ ਦਰਵਾਜ਼ਾ ਤੋੜ ਕੇ ਘਰ ਵਿੱਚ ਦਾਖਲ ਹੋਣ ਤੋਂ ਬਾਅਦ ਅਲਮਾਰੀਆਂ ਤੋੜੀਆਂ ਅਤੇ ਲਗਭਗ ਦੋ ਲੱਖ ਰੁਪਏ ਦੀ ਨਕਦੀ ਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ।

ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜੋ ਕਿ ਮਾਮਲੇ ਦੀ ਜਾਂਚ ਕਰ ਰਹੀ ਹੈ।