ਜੇਲ੍ਹ ਮੰਤਰੀ ਵੱਲੋਂ ਜਰੂਰੀ ਨਿਰਦੇਸ਼

37

 

ਪੰਜਾਬ ਦੇ ਕੈਬਿਨਟ ਵਜ਼ੀਰ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਅਤੇ ਜੇਲਾਂ  ਮਿਨਿਸਟਰ ਵੱਲੋਂ ਅੱਜ ਪੰਜਾਬ ਦੀਆਂ ਜੇਲ੍ਹਾਂ ਦੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ  ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਵਿਭਾਗ ਦੇ ਸੀਨੀਅਰ ਆਈਏਐਸ ਅਧਿਕਾਰੀ ਨਾਲ ਮੀਟਿੰਗ ਕੀਤੀ ।ਚੰਡੀਗੜ੍ਹ ਦਫ਼ਤਰ ਵਿੱਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਦੇ ਜੇਲ੍ਹ ਪ੍ਰਬੰਧ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਜੇਲ੍ਹ ਪ੍ਰਸ਼ਾਸਨ ਦੇ ਜੇਲ੍ਹ ਪ੍ਰਬੰਧ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਚੁਸਤ-ਦਰੁਸਤ ਰੱਖਣ ਲਈ ਐਡੀਸ਼ਨਲ ਚੀਫ਼ ਸੈਕਟਰੀ ਜੇਲ੍ਹਾਂ ਸ਼੍ਰੀ ਅਲੋਕ ਸ਼ੇਖਰ ਨਾਲ ਮੁਲਾਕਾਤ ਕੀਤੀ।ਇਸ ਮੀਟਿੰਗ ਦੌਰਾਨ ਵੱਖ-ਵੱਖ ਨੁਕਤਿਆਂ ਉੱਤੇ ਵਿਸਥਾਰ-ਪੂਰਵਕ ਵਿਚਾਰ ਚਰਚਾ ਕੀਤੀ ਗਈ।