ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੱਥਾ ਟੇਕਿਆ, ਦਿੱਤਾ ਸਪਸ਼ਟੀਕਰਨ

16

Sell-aid Desk: ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੱਥਾ ਟੇਕਿਆ, ਦਿੱਤਾ ਸਪਸ਼ਟੀਕਰਨ ਧਾਰਮਿਕ ਸਜ਼ਾ ਮੈਨੂੰ ਸਿਰ ਮੱਥੇ ਮਨਜ਼ੂਰ – ਜਸਵੰਤ ਸਿੰਘ ਜ਼ਫ਼ਰ ਗਾਇਕ ਬੀਰ ਸਿੰਘ ਦੀ ਮੈਨੇਜਮੈਂਟ ਦੀ ਗਲਤੀ ਕਰਕੇ ਹੋਇਆ ਵਿਵਾਦ, ਜ਼ਫ਼ਰ ਨੇ ਮੰਨੀ ਆਪਣੀ ਜ਼ਿੰਮੇਵਾਰੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਹਾਜ਼ਰ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ ਅਤੇ ਇਸ ਤੋਂ ਬਾਅਦ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ। ਜ਼ਫ਼ਰ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਗੁਰੂ ਦੇ ਸਮਰਪਿਤ ਹਨ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਧਾਰਮਿਕ ਸਜ਼ਾ ਮਿਲਦੀ ਹੈ ਤਾਂ ਉਹ ਉਸਨੂੰ ਸਿਰ ਮੱਥੇ ਸਵੀਕਾਰ ਕਰਨਗੇ। ਜਸਵੰਤ ਸਿੰਘ ਜ਼ਫ਼ਰ ਦਫ਼ਤਰ ਸਕੱਤਰੇਤ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਹੋਏ ਅਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਗਾਇਕ ਬੀਰ ਸਿੰਘ ਦੀ ਮੈਨੇਜਮੈਂਟ ਦੀ ਗਲਤੀ ਕਾਰਨ ਇਹ ਵਿਵਾਦ ਉੱਠਿਆ। ਉਨ੍ਹਾਂ ਕਿਹਾ ਕਿ ਭਾਵੇਂ ਇਸ ਮਾਮਲੇ ਵਿੱਚ ਉਨ੍ਹਾਂ ਦੀ ਸਿੱਧੀ ਭੂਮਿਕਾ ਨਹੀਂ ਸੀ, ਫਿਰ ਵੀ ਉਹ ਇਸ ਗਲਤੀ ਨੂੰ ਆਪਣੀ ਜ਼ਿੰਮੇਵਾਰੀ ਮੰਨਦੇ ਹਨ ਅਤੇ ਇਸੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਪੇਸ਼ ਹੋ ਕੇ ਮਾਫ਼ੀ ਮੰਗਣ ਪਹੁੰਚੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, “ਮੈਂ ਗੁਰੂ ਨੂੰ ਸਮਰਪਿਤ ਹਾਂ। ਜੋ ਵੀ ਸਜ਼ਾ ਮੈਨੂੰ ਦਿੱਤੀ ਜਾਵੇਗੀ, ਉਹ ਮੈਨੂੰ ਮਨਜ਼ੂਰ ਹੋਵੇਗੀ। ਮੇਰੀ ਹਮੇਸ਼ਾ ਇਹੀ ਭਾਵਨਾ ਰਹੀ ਹੈ ਕਿ ਸੇਵਾ ਕਰਨੀ ਸਭ ਤੋਂ ਵੱਡਾ ਧਰਮ ਹੈ। ਗੁਰੂ ਜੋ ਵੀ ਸੇਵਾ ਦੇਣਗੇ, ਮੈਂ ਉਸਨੂੰ ਨਿਮਰਤਾ ਨਾਲ ਨਿਭਾਵਾਂਗਾ।” ਜ਼ਫ਼ਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਮਨੋਰਥ ਨਹੀਂ ਸੀ। ਪਰ ਹਾਲ ਹੀ ਦੀ ਘਟਨਾ ਨਾਲ ਬੇਲੋੜਾ ਵਿਵਾਦ ਖੜਾ ਹੋ ਗਿਆ, ਜਿਸ ਨਾਲ ਉਨ੍ਹਾਂ ਨੂੰ ਗਹਿਰੀ ਪੀੜਾ ਹੋਈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਗੁਰੂ ਦੀ ਰਹਿਮਤ ਨਾਲ ਹੀ ਉਹ ਇਸ ਅਹੁਦੇ ’ਤੇ ਹਨ ਅਤੇ ਅੱਗੇ ਵੀ ਗੁਰੂ ਦੇ ਹੁਕਮ ਅਨੁਸਾਰ ਹੀ ਸੇਵਾ ਕਰਦੇ ਰਹਿਣਗੇ। ਬਾਈਟ : ਜਸਵੰਤ ਸਿੰਘ, ਭਾਸ਼ਾ ਡਾਇਰੈਕਟਰ ਪੰਜਾਬ ਸਰਕਾਰ