ਡਾ. ਅੰਬੇਡਕਰ ਦੀ ਮੂਰਤੀ ਨੂੰ ਖੰਡਿਤ ਕਰਨ ਦੇ ਵਿਰੋਧ ‘ਚ ਰੋਸ ਮਾਰਚ

62

ਬੀਤੀ 26 ਜਨਵਰੀ, ਅੰਮ੍ਰਿਤਸਰ ਸ਼ਹਿਰ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਖੰਡਿਤ ਕਰਨ ਦੇ ਵਿਰੋਧ ਵਿੱਚ ਅੱਜ ਸਮਰਾਲਾ ਦੇ ਮੇਨ ਚੌਂਕ ਅਤੇ ਮੇਨ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਵਿੱਚ ਧਾਰਮਿਕ, ਸਮਾਜ ਸੇਵੀ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਹਿੱਸਾ ਲਿਆ ਗਿਆ।

ਇਸ ਰੋਸ ਮਾਰਚ ਤੋਂ ਬਾਅਦ ਐਸਡੀਐਮ ਸਮਰਾਲਾ ਨੂੰ ਪੰਜਾਬ ਸਰਕਾਰ ਦੇ ਨਾਮ ਉੱਪਰ ਇੱਕ ਮੈਮੋਰੈਂਡਮ ਵੀ ਦਿੱਤਾ ਗਿਆ। ਇਸ ਰੋਸ ਮਾਰਚ ਵਿੱਚ ਸਮਾਜਵਾਦੀ ਪਾਰਟੀ ਦੇ ਪੰਜਾਬ ਪ੍ਰਧਾਨ ਡਾਕਟਰ ਸੋਹਣ ਲਾਲ ਬਲੱਗਣ, ਸੀਨੀਅਰ ਬਹੁਜਨ ਸਮਾਜ ਪਾਰਟੀ ਦੇ ਆਗੂ ਐਡਵੋਕੇਟ ਸ਼ਿਵ ਕਲਿਆਣ, ਹਲਕਾ ਇੰਚਾਰਜ ਬਹੁਜਨ ਸਮਾਜ ਪਾਰਟੀ ਦਲਵੀਰ ਸਿੰਘ ਮੰਡਿਆਲਾ, ਕਾਮਰੇਡ ਭਜਨ ਸਿੰਘ ਸਮਰਾਲਾ, ਭਾਰਤੀ ਜਨਤਾ ਪਾਰਟੀ ਮੰਡਲ ਪ੍ਰਧਾਨ ਸੰਦੀਪ ਭਾਰਤੀ, ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ, ਹੋਰ ਆਗੂ ਅਤੇ ਅਹੁਦੇਦਾਰ ਸ਼ਾਮਿਲ ਹੋਏ।