Sell-Aid Desk24/7-ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਸੀਆਈਏ ਸਟਾਫ ਨੇ ਬੁੱਧਵਾਰ ਨੂੰ ਸ਼ਹਿਰ ਵਿਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਐਨਡੀਪੀਐਸ ਐਕਟ ਤਹਿਤ ਦੋ ਮਾਮਲੇ ਦਰਜ ਕੀਤੇ ਗਏ ਹਨ। ਐਸਐਸਪੀ ਮਨਿੰਦਰ ਸਿੰਘ ਨੇ ਕਿਹਾ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇੰਸਪੈਕਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਬੱਲੜਵਾਲ ਪਿੰਡ ਦਾ ਰਹਿਣ ਵਾਲਾ ਮੁਖਦੀਪ ਸਿੰਘ ਉਰਫ਼ ਮੁਖਾ ਬਾਈਕ ਤੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ। ਇਸ ਅਧਾਰ ਤੇ ਪੁਲਿਸ ਨੇ ਨਾਕਾਬੰਦੀ ਕਰਕੇ ਉਸ ਨੂੰ ਫੜ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਇਕ ਕਿਲੋ 442 ਗ੍ਰਾਮ ਹੈਰੋਇਨ ਬਰਾਮਦ ਹੋਈ। ਇਕ ਹੋਰ ਮਾਮਲੇ ਵਿਚ ਸੀਆਈਏ ਸਟਾਫ ਨੇ ਘਰਿੰਡਾ ਦੇ ਜਠੋਲ ਪਿੰਡ ਦੇ ਰਹਿਣ ਵਾਲੇ ਜੁਗਰਾਜ ਸਿੰਘ ਅਤੇ ਸਰਾਏ ਅਮਾਨਤ ਖਾਂ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਦੋਵਾਂ ਦੇ ਕਬਜ਼ੇ ਵਿਚੋਂ 588 ਗ੍ਰਾਮ ਹੈਰੋਇਨ ਬਰਾਮਦ ਕੀਤੀ।













