ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਈਆਂ ਦੋ ਧਿਰਾਂ ਆਪਸ ਵਿੱਚ ਟਕਰਾ ਗਈਆਂ । ਹਮਲਾਵਰਾਂ ਨੇ ਇੱਕ ਦੂਸਰੇ ਉੱਪਰ ਹਮਲਾ ਕਰਕੇ ਹੰਗਾਮਾ ਕੀਤਾ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ। ਇਸ ਮਾਮਲੇ ਵਿੱਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਏਐਸਆਈ ਸੁਰਜੀਤ ਸਿੰਘ ਦੀ ਸ਼ਿਕਾਇਤ ਤੇ ਵਿਸ਼ਵਕਰਮਾ ਕਲੋਨੀ ਦੇ ਰਹਿਣ ਵਾਲੇ ਮਿਥਲੇਸ਼, ਅਬਦੁਲ, ਆਸਿਮ ਖਾਨ , ਨਿਊ ਮੋਤੀ ਨਗਰ ਦੇ ਵਾਸੀ ਸੰਜੀਤ ਕੁਮਾਰ, ਆਕਾਸ਼, ਡੱਬੂ, ਪਵਨ , ਫੌਜੀ ਅਤੇ ਦੂਜੀ ਧਿਰ ਦੇ ਜਮਾਲਪੁਰ ਦੇ ਵਾਸੀ ਸੂਰਜ, ਸੋਨੂ ਅਤੇ 10 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ । ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲੋਂ ਦੋਵੇਂ ਧਿਰਾਂ ਪੁਰਾਣੀ ਰੰਜਿਸ਼ ਦੇ ਚਲਦੇ ਇੱਕ ਦੂਜੇ ਨਾਲ ਟਕਰਾ ਗਈਆਂ । ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਮੁਲਜ਼ਮਾਂ ਨੇ ਇੱਕ ਦੂਜੇ ਤੇ ਹਮਲਾ ਕਰਕੇ ਖੂਬ ਹੰਗਾਮਾ ਕੀਤਾ। ਮੁਲਜ਼ਮਾਂ ਦੇ ਇਸ ਝਗੜੇ ਕਾਰਨ ਆਮ ਪਬਲਿਕ ਵਿੱਚ ਸਹਿਮ ਦਾ ਮਾਹੌਲ ਬਣਿਆ ਅਤੇ ਆਵਾਜਾਈ ਵਿੱਚ ਬੁਰੀ ਤਰ੍ਹਾਂ ਵਿਘਨ ਪਿਆ । ਇਸ ਮਾਮਲੇ ਵਿੱਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰਕੇ ਉਹਨਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।














