ਦੋ ਨੌਜਵਾਨਾਂ ਨੂੰ ਅਣਪਛਾਤੇ ਟਰੱਕ ਨੇ ਮਾਰੀ ਟੱਕਰ, ਹਾਲਤ ਗੰਭੀਰ

45

ਮੋਹਾਲੀ ਜ਼ਿਲ੍ਹੇ ਦੇ ਖਰੜ ਫਲਾਵਰ ਵਿਖੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਅਣਪਛਾਤੇ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਫਲਾਈਓਵਰ ਤੋਂ ਹੇਠਾਂ ਡਿੱਗ ਗਏ, ਜਿਸ ਦੀ ਪੂਰੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ।

ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਖਰੜ ਦੇ ਵਸਨੀਕ ਹਨ, ਜਿੰਨ੍ਹਾਂ ਦੇ ਨਾਮ ਪੰਕਜ ਅਤੇ ਕ੍ਰਿਸ਼ ਦੱਸੇ ਜਾ ਰਹੇ ਹਨ। ਇਨ੍ਹਾਂ ਦੀ ਉਮਰ 20 ਤੋਂ 22 ਸਾਲ ਦੱਸੀ ਜਾ ਰਹੀ ਹੈ। ਹਾਲਾਂਕਿ ਪੁਲਿਸ ਅਨੁਸਾਰ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਫਿਲਹਾਲ ਠੀਕ ਨਹੀਂ ਹੈ।