ਨਸ਼ਿਆਂ ਖਿਲਾਫ ਸਖ਼ਤੀ ਦੇ ਨਾਲ ਐਕਸ਼ਨ ਲੈ ਰਹੀ ਪੰਜਾਬ ਸਰਕਾਰ

33

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਜਲੰਧਰ ਦੇ ਸਿਵਲ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਹਸਪਤਾਲ ਦਾ ਮੁਆਇਨਾ ਕੀਤਾ। ਇਸ ਦੌਰਾਨ ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਅਤੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਕੇ ’ਤੇ ਮੌਜੂਦ ਸਨ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਸਾਡੀ ਸਰਕਾਰ ਆਈ ਹੈ, 90 ਫੀਸਦੀ ਤੋਂ ਵੱਧ ਲੋਕ ਆਪਣੇ ਬਿਜਲੀ ਦੇ ਬਿੱਲ ਨਹੀਂ ਭਰਦੇ।

ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਵਿੱਚ 2 ਕਰੋੜ 99 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਸ ਤੋਂ ਇਲਾਵਾ ਕਈ ਤਰ੍ਹਾਂ ਦੇ ਮਰੀਜ਼ਾਂ ਦਾ ਸਿਵਲ ਹਸਪਤਾਲਾਂ ਤੋਂ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਮੰਤਰੀ ਡਾ.ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਲੋਕਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਮੈਂ ਨਿੱਜੀ ਤੌਰ ‘ਤੇ ਜਾ ਰਿਹਾ ਹਾਂ ਅਤੇ ਰਿਪੋਰਟਾਂ ਲੈ ਰਿਹਾ ਹਾਂ ਕਿ ਕਿਹੜੀਆਂ ਦਵਾਈਆਂ ਉਪਲਬਧ ਹਨ ਅਤੇ ਕਿਹੜੀਆਂ ਨਹੀਂ ਹਨ। ਜਿਹੜੀਆਂ ਦਵਾਈਆਂ ਉਪਲਬਧ ਨਹੀਂ ਹਨ, ਉਨ੍ਹਾਂ ਨੂੰ ਉਕਤ ਕੇਂਦਰ ਵਿੱਚ ਜਲਦੀ ਤੋਂ ਜਲਦੀ ਉਪਲਬਧ ਕਰਵਾਇਆ ਜਾਵੇ।

ਮੰਤਰੀ ਡਾ.ਬਲਬੀਰ ਸਿੰਘ ਨੇ ਅੱਗੇ ਕਿਹਾ ਸਿੱਖਿਆ ਵਿਭਾਗ ਵਿੱਚ ਵੀ ਅਜਿਹਾ ਹੀ ਵਧੀਆ ਕੰਮ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਮੇਰਾ ਜਲੰਧਰ ਆਉਣ ਦਾ ਮਕਸਦ ਨਸ਼ਿਆਂ ਵਿਰੁੱਧ ਭਵਿੱਖ ਦੀ ਸਥਿਤੀ ਬਾਰੇ ਚਰਚਾ ਕਰਨਾ ਹੈ। ਮੰਤਰੀ ਬਲਬੀਰ ਨੇ ਕਿਹਾ ਜਲੰਧਰ ਸਾਡੇ ਨਸ਼ਾ ਛੁਡਾਓ ਕੇਂਦਰ ਦਾ ਸਭ ਤੋਂ ਵੱਡਾ ਕੇਂਦਰ ਹੈ।

ਉਨ੍ਹਾਂ ਕਿਹਾ ਸਾਡੀ ਕੋਸ਼ਿਸ਼ ਹੈ ਕਿ ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਖਾਤਰ ਅਪਰਾਧ ਕਰਦੇ ਹਨ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ। ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਅਸੀਂ ਅਜਿਹੇ ਲੋਕਾਂ ਨੂੰ ਵੀ ਮਿਲਾਂਗੇ ਜਿਨ੍ਹਾਂ ਨੇ ਨਸ਼ਾ ਛੱਡਦਿੱਤਾ ਹੈ ਤਾਂ ਜੋ ਉਨ੍ਹਾਂ ਦੇ ਜ਼ਰੀਏ ਲੋਕਾਂ ਨੂੰ ਦੱਸਿਆ ਜਾ ਸਕੇ ਕਿ ਉਨ੍ਹਾਂ ਨੇ ਕਿਸ ਹਾਲਤ ‘ਚ ਨਸ਼ਾ ਛੱਡਿਆ ਸੀ।