ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਤੇਜ਼ ਕੀਤੀ ਹੈ। ਉਥੇ ਹੀ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਪਰ ਹਲਕਾ ਵਿਧਾਇਕ ਵੀ ਐਕਸ਼ਨ ‘ਚ ਦਿਖਾਈ ਦੇ ਰਹੇ ਹਨ।
ਇਸ ਤਰਜ ‘ਤੇ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ 26 ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਖ਼ਤ ਹਦਾਇਤ ਕੀਤੀ ਗਈ ਕਿ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।













