Sell-Aid Desk 24/7- ਨਾਭਾ ਦੇ ਮੈਹਸ ਗੇਟ ਇਲਾਕੇ ਵਿੱਚ ਅੱਜ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 5-6 ਅਣਪਛਾਤੇ ਵਿਅਕਤੀਆਂ ਨੇ ਇੱਕ ਪੁਲੀਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤ/ਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ (30) ਵਜੋਂ ਹੋਈ ਹੈ, ਜੋ ਪਟਿਆਲਾ ਦੇ ਸਿਵਲ ਲਾਈਨ ਥਾਣੇ ਵਿੱਚ ਤਾਇਨਾਤ ਸੀ ਅਤੇ ਨਾਭਾ ਦੀ ਹੀਰਾ ਇੰਕਲੇਵ ਦਾ ਰਹਿਣ ਵਾਲਾ ਸੀ। ਇਸ ਦੌਰਾਨ ਉਸਦਾ ਭਰਾ ਨਵਦੀਪ ਸਿੰਘ ਵੀ ਜ਼ਖਮੀ ਹੋਇਆ ਹੈ।
ਵਾਰਦਾਤ ਉਸ ਸਮੇਂ ਵਾਪਰੀ ਜਦੋਂ ਇਲਾਕੇ ਦੀ ਬਿਜਲੀ ਗੁਲ ਸੀ ਅਤੇ ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਹਮਲਾਵਰਾਂ ਨੇ ਅਮਨਦੀਪ ’ਤੇ ਕਿ/ਰਚਾਂ ਨਾਲ ਹਮਲਾ ਕਰ ਦਿੱਤਾ।
ਮੌਕੇ ’ਤੇ ਪਹੁੰਚੀ ਪੁਲੀਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਭਾ ਦੇ ਐਸ.ਐਚ.ਓ. ਸੌਰਭ ਸੱਭਰਵਾਲ ਨੇ ਦੱਸਿਆ ਕਿ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਪੁਲੀਸ ਮੁਲਾਜ਼ਮ ਦੇ ਹੋਏ ਇਸ ਅਚਾਨਕ ਕਤਲ ਕਾਰਨ ਪਰਿਵਾਰ ਗਹਿਰੇ ਸਦਮੇ ਵਿੱਚ ਹੈ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ।













