‘ਨੌਕਰੀ ਦਿਓ, ਨਸ਼ਾ ਨਹੀਂ’, ਪ੍ਰੋਗਰਾਮ ਤਹਿਤ ਕਾਂਗਰਸ ਪਾਰਟੀ ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗਈ

28

ਕਾਂਗਰਸ ਪਾਰਟੀ ਵੱਲੋਂ ਨਸ਼ਿਆਂ ਵਿਰੁੱਧ ਮੋਟਰਸਾਈਕਲ ਰੈਲੀ ਕੱਢੀ ਗਈ। ‘ਨੌਕਰੀ ਦਿਓ, ਨਸ਼ਾ ਨਹੀਂ’, ਪ੍ਰੋਗਰਾਮ ਤਹਿਤ ਪਿੰਡ ਕੋਟ ਸ਼ਮੀਰ ਤੋਂ ਬਠਿੰਡਾ ਤੱਕ ਮੋਟਰਸਾਈਕਲ ਰੈਲੀ ਕੱਢੀ ਗਈ।

ਕਾਂਗਰਸ ਪਾਰਟੀ ਦੇ ਲੋਕ ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦੇ ਹੋਏ, ਸੜਕਾਂ ‘ਤੇ ਮੋਟਰਸਾਈਕਲ ਰੈਲੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ‘ਨੌਕਰੀ ਦਿਓ, ਨਸ਼ੇ ਨਹੀਂ’, ਪ੍ਰੋਗਰਾਮ ਤਹਿਤ ਬਠਿੰਡਾ ਦੇ ਪਿੰਡ ਕੋਟ ਸ਼ਮੀਰ ਤੋਂ ਬਠਿੰਡਾ ਦੇ ਐਸਐਸਪੀ ਦਫ਼ਤਰ ਤੱਕ ਇੱਕ ਮੋਟਰਸਾਈਕਲ ਰੈਲੀ ਕੱਢੀ ਗਈ। ਜਿਸਦਾ ਉਦੇਸ਼ ਸਪੱਸ਼ਟ ਹੈ ਕਿ ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਸਵਾਲ ਕਰਨਾ।