ਅਬੋਹਰ ਦੇ ਮਲੋਟ ਰੋਡ ‘ਤੇ ਇੱਕ ਨੌਜਵਾਨ ‘ਤੇ ਕੁਝ ਬਦਮਾਸ਼ਾਂ ਦੇ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸੀਸੀਟੀਵੀ ਦੇ ਵਿੱਚ ਕੈਦ ਹੋਈ ਹੈ। ਜਿਸ ਦੇ ਅਧਾਰ ‘ਤੇ ਪੁਲਿਸ ਦੇ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਜ਼ਖਮੀ ਨੌਜਵਾਨ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ ਤੇ ਹੁਣ ਪੀੜਿਤ ਦੇ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।
ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਨੂੰ ਲੈ ਕੇ ਸਾਹਮਣੇ ਆਇਆ ਹੈ। ਇਲਾਜਧੀਨ ਨੌਜਵਾਨ ਕਰਨੈਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਬਾਈਕ ਦੇ ਉੱਤੇ ਉਸਦੇ ਘਰ ਛੱਡ ਕੇ ਵਾਪਸ ਆ ਰਿਹਾ ਸੀ। ਤਾਂ ਉਸਦੇ ਨਾਲ ਦੇ ਹੀ ਕੁਝ ਨੌਜਵਾਨਾਂ ਦੇ ਨਾਲ ਪੁਰਾਣਾ ਝਗੜਾ ਚੱਲਿਆ ਆ ਰਿਹਾ। ਜਿਸ ਦੇ ਚਲਦੇ ਜਦੋਂ ਛੱਡ ਕੇ ਵਾਪਸ ਘਰ ਆ ਰਿਹਾ ਸੀ ਤਾਂ ਉਸਦੇ ਨਾਲ ਰੰਜਿਸ਼ ਰੱਖਦੇ ਹੋਏ ਕਰੀਬ ਛੇ ਤੋਂ ਵੱਧ ਨੌਜਵਾਨਾਂ ਨੇ ਵਾਹ ਚ ਘੇਰ ਲਿਆ ਅਤੇ ਉਸ ਦੇ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।
ਉਸ ਦੇ ਵੱਲੋਂ ਸ਼ੋਰ ਮਚਾਉਣ ਤੇ ਸਾਰੇ ਹੀ ਹਮਲਾਵਰ ਭੱਜ ਗਏ ਅਤੇ ਇਸ ਤੋਂ ਬਾਅਦ ਦੇ ਵਿੱਚ ਉਸਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਫੋਨ ਤੇ ਇਸ ਬਾਰੇ ਜਾਣਕਾਰੀ ਦਿੱਤੀ। ਜਿਨਾਂ ਨੇ ਆ ਕੇ ਉਸ ਨੂੰ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ।














