ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਰੋਕਣ ਵਾਸਤੇ ਮੁਹਿੰਮ ਚਲਾਈ ਗਈ ਹੈ। ਪਰ ਪਿੰਡਾਂ ਅਤੇ ਮਹਿਲਾਂ ਵਿੱਚ ਅਜੇ ਵੀ ਨਸ਼ਾ ਸਰੇਆਮ ਵਿਕ ਰਿਹਾ ਮਲੌਟ ਦੇ ਵਾਰਡ ਨੰਬਰ ਅੱਠ ਵਿੱਚ ਝਗੜਾ ਹੋਣ ਉਪਰੰਤ ਆਮ ਆਦਮੀ ਪਾਰਟੀ ਦੇ ਆਗੂ ਨੇ ਮਹੱਲਾ ਵਾਸੀਆਂ ਨੂੰ ਨਾਲ ਲੈ ਕੇ ਗੁਰਦੁਆਰਾ ਸਾਹਿਬ ਅੱਗੇ ਧਰਨਾ ਲਾ ਕੇ ਨਾਰਾਬਾਜੀ ਕੀਤੀ ਅਤੇ ਰੋਸ ਮਾਰਚ ਕੱਢਿਆ। ਮਹੱਲਾ ਵਾਸੀਆਂ ਨੇ ਦੱਸਿਆ ਕਿ ਮਲੋਟ ਦੇ ਦੀਪ ਸਿੰਘ ਨਗਰ ਵਿੱਚ ਮ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਨਿੱਕੇ ਨਿੱਕੇ ਜਵਾਕ ਨਸ਼ਾ ਕਰਦੇ ਹਨ। ਨਸ਼ੇ ਨਾਲ ਕਈ ਮੌਤਾਂ ਵੀ ਹੋ ਚੁੱਕੀਆਂ ਹਨ। ਪਰ ਪੁਲਿਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਦੂਜੇ ਪਾਸੇ ਮਲੋਟ ਦੇ ਡੀਐਸਪੀ ਇਕਬਾਲ ਸਿੰਘ ਨੇ ਮੌਕੇ ਤੇ ਪੁੱਜ ਕੇ ਮਸਲਾ ਹੱਲ ਕਰਵਾਉਣ ਦਾ ਅਸ਼ਵਾਸਨ ਦਿਲਾਇਆ ਅਤੇ ਆਖਿਆ ਕਿ ਇਹਨਾਂ ਦੀ ਆਪਸ ਚ ਲੜਾਈ ਹੋਈ ਸੀ ਉਸ ਦੀ ਕਾਰਵਾਈ ਕੀਤੀ ਜਾ ਰਹੀ ਨਸ਼ੇ ਖਿਲਾਫ ਪੰਜਾਬ ਸਰਕਾਰ ਨੇ ਮੁਹਿੰਮ ਵਿੱਡੀ ਹੋਈ
ਜਿੱਥੇ ਵੀ ਕੋਈ ਸੂਚਨਾ ਮਿਲਦੀ ਹੈ ਉੱਥੇ ਨਸ਼ੇ ਵੇਚਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਂਦੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਦੇ ਵੱਲੋਂ ਜਿੱਥੇ ਨਸ਼ਾ ਤਸਕਰਾਂ ਦੇ ਘਰਾਂ ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਉੱਥੇ ਹੀ ਪੰਜਾਬ ਸਰਕਾਰ ਦੇ ਵੱਲੋਂ ਪੁਲਿਸ ਦੀ ਸਹਾਇਤਾ ਦੇ ਨਾਲ ਥਾਂ-ਥਾਂ ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲਿਸ ਦੇ ਵੱਲੋਂ ਆਪਰੇਸ਼ਨ ਕਾਸੋ ਦੇ ਤਹਿਤ ਕਈ ਲੋਕਾਂ ਦੇ ਘਰਾਂ ਦੀਆਂ ਤਲਾਸ਼ੀਆਂ ਲਈਆਂ ਗਈਆਂ ਸੀ ਤੇ ਕਈਆਂ ਨੂੰ ਹਿਰਾਸਤ ਦੇ ਵਿੱਚ ਵੀ ਲਿਆ ਗਿਆ ਸੀ।













