ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਲਈ ਪੰਜਾਬ ਪੁਲਿਸ ਨੂੰ ਹੁਕਮ ਦਿੱਤੇ ਹਨ,ਜਿਸ ਦੇ ਤਹਿਤ ਥਾਣਾ ਸਿਟੀ ਰਾਜਪੁਰਾ ਦੇ ਮੁੱਖ ਅਫਸਰ ਬਲਵਿੰਦਰ ਸਿੰਘ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਕੇ 1 ਕਿਲੋ 70 ਗ੍ਰਾਮ ਨਸ਼ੀਲਾ ਪਾਊਡਰ ਅਤੇ ਡਰੱਗ ਮਨੀ 3 ਲੱਖ 32 ਹਜ਼ਾਰ 100 ਰੁਪਏ ਬਰਾਮਦ ਕੀਤੇ ਹਨ। ਰਾਜਪੁਰਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਸ ਵਿੱਚੋਂ ਤਿੰਨ ਨੌਜਵਾਨ ਅਤੇ ਦੋ ਔਰਤਾਂ ਵੀ ਸ਼ਾਮਿਲ ਹਨ, ਜਿਨਾਂ ਦੇ ਨਸ਼ਾ ਐਕਟ ਤਹਿਤ ਮੁਕਦਮਾ ਦਰਜ ਕਰਕੇ ਹੋਰ ਪੁੱਛੋ ਪੜਤਾਲ ਕਰਨ ਦੇ ਲਈ ਰਾਜਪੁਰਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਦੇ ਦੱਸਣ ਅਨੁਸਾਰ ਇਹ ਪਹਿਲਾਂ ਵੀ ਕਈ ਮੁਕਦਮੇ ਵਿੱਚ ਸ਼ਾਮਿਲ ਹਨ ਅਤੇ ਨਸ਼ਾ ਵੇਚਣ ਦੇ ਆਦਿ ਹਨ ਅਤੇ ਇਹਨਾਂ ‘ਤੇ ਐਨਡੀਪੀਐਸ ਐਕਟ 22/61/85/ਤਹਿਤ ਮੁਕਦਮਾ ਦਰਜ ਕਰਕੇ ਇਹਨਾਂ ਪਾਸੋਂ ਪੁੱਛੋ ਪੜਤਾਲ ਕਰਨ ਦੇ ਲਈ ਰਾਜਪੁਰਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਬੜੀ ਹੈਰਾਨੀ ਵਾਲੀ ਗੱਲ ਹੈ ਕਿ ਹੁਣ ਔਰਤਾਂ ਵੀ ਨਸ਼ਾ ਵੇਚਣ ‘ਚ ਸ਼ਾਮਿਲ ਹੋ ਗਈਆਂ ਹਨ।
ਐਸ ਐਚ ਓ ਥਾਣਾ ਸਿਟੀ ਰਾਜਪੁਰਾ ਬਲਵਿੰਦਰ ਸਿੰਘ ਨੇ ਪ੍ਰੈਸ ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੇ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਤਿੰਨ ਨੌਜਵਾਨ ਅਤੇ ਦੋ ਔਰਤਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 1 ਕਿੱਲੋ 70 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਐਨ ਡੀ ਪੀ ਐਸ ਐਕਟ ਤਹਿਤ ਮੁਕਦਮੇ ਦਰਜ ਕੀਤਾ ਗਿਆ ਹੈ ਅਤੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਇਹਨਾਂ ਤੋਂ ਹੋਰ ਪੁੱਛ ਕੀਤੀ ਜਾਵੇਗੀ।













