ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ ਤੋਂ ਸ਼ੁਰੂ

29

ਅੰਮ੍ਰਿਤਸਰ : ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 20 ਜਨਵਰੀ ਤੋਂ 18 ਫਰਵਰੀ 2025 ਤੱਕ ਚਲਾਇਆ ਜਾ ਰਿਹਾ ਹੈ, ਅਤੇ ਫਾਰਮ ਭਰਨ ਦੀ   ਮਿਤੀ 17 ਜਨਵਰੀ 2025 ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨੁਣ ਲਈ 4 ਹਫਤੇ ਡੇਅਰੀ ਉੱਦਮ ਸਿਖਲਾਈ ਮਿਤੀ 20 ਜਨਵਰੀ ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।  ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।  ਇਸ ਸਿਖਲਾਈ ਵਿੱਚ ਪਸ਼ੂ ਪ੍ਰਬੰਧਨ , ਨਸਲ ਸੁਧਾਰ ਦਾ ਪ੍ਰੈਕਟੀਕਲ ਕਰਵਾਇਆ ਜਾਵੇਗਾ ਅਤੇ ਏ.ਆਈ. ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫੇਕਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ  ਡੇਅਰੀ ਫੀਲਡ ਸਹਾਇਕ ਰਜੀਵ ਕੁਮਾਰ ਦੇ ਫੋਨ ਨੰਬਰ 8427170001 ਅਤੇ ਡੇਅਰੀ ਵਿਕਾਸ ਇੰਸਪੈਕਟਰ ਅਦਿੱਤੀ ਦੇ ਫੋਨ ਨੰਬਰ 7888932092 ਤੇ ਸੰਪਰਕ ਕੀਤਾ ਜਾ ਸਕਦਾ ਹੈ।