ਪੈਂਡਿੰਗ ਕੇਸਾਂ ਨੂੰ ਨਿਪਟਾਉਣ ਲਈ ਪੁਲਿਸ ਦੀ ਕਾਰਵਾਈ ਤੇਜ਼, ਸੀਨੀਅਰ ਅਧਿਕਾਰੀਆਂ ਦੀ ਹੋਈ ਅਹਿਮ ਮੀਟਿੰਗ

36

ਪੈਡਿੰਗ ਪਏ ਕੇਸਾਂ ਨੂੰ ਜਲਦ ਨਿਪਟਾਉਣ ਲਈ ਪੁਲਿਸ ਦੇ ਵੱਲੋਂ ਕਾਰਵਾਈ ਨੂੰ ਹੋਰ ਵੀ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਤੋਂ ਵੱਲੋਂ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਮਲੇਰਕੋਟਲਾ ਦੇ ਵਿੱਚ ਵੀ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮੀਟਿੰਗ ਕਰ ਕੇ ਪੈਂਡਿੰਗ ਪਏ ਕੇਸਾਂ ਨੂੰ ਲੈ ਕੇ ਚਰਚਾ ਕੀਤੀ।

ਇਸ ਦੌਰਾਨ ਐੱਸਐੱਸਪੀ ਮਲੇਰਕੋਟਲਾ ਅਤੇ ਐੱਸਪੀ (ਡੀ), ਗਜ਼ਟਿਡ ਅਫ਼ਸਰਾਂ ਅਤੇ ਸਮੂਹ ਐੱਸਐੱਚਓ ਅਧਿਕਾਰੀਆਂ ਨੇ ਜ਼ਿਲ੍ਹਾ ਅਟਾਰਨੀਆਂ ਨਾਲ ਜ਼ੇਰੇ ਤਫ਼ਤੀਸ਼ ਮੁਕੱਦਮਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਨਾਲ ਹੀ ਇਨ੍ਹਾਂ ਮਸਲਿਆਂ ਨੂੰ ਸੁਲਝਾਉਣ ਸਬੰਧੀ ਵੀ ਆਪਣੇ ਸੁਝਾਅ ਸਾਂਝੇ ਕੀਤੇ।

ਇਸ ਮੀਟਿੰਗ ਦਾ ਉਦੇਸ਼ ਮੁਕੱਦਮਿਆਂ ਦੀ ਤਫ਼ਤੀਸ਼ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਨਿਰਪੱਖ ਬਣਾਉਣਾ ਸੀ ਤਾਂ ਜੋ ਨਿਆਂ ਦੀ ਪ੍ਰਕਿਰਿਆ ਤੇਜ਼ ਹੋ ਸਕੇ। ਇਸ ਦੌਰਾਨ ਮਹੱਤਵਪੂਰਨ ਮਾਮਲਿਆਂ ‘ਤੇ ਗੱਲਬਾਤ ਹੋਈ ਅਤੇ ਕਾਨੂੰਨੀ ਕਾਰਵਾਈਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਚਾਰਸ਼ੀਲਤਾ ਕੀਤੀ ਗਈ।