ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਯੁੱਧਿਆ ਵਿਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੀ ਪਹਿਲੀ ਵਰ੍ਹੇਗੰਢ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮੰਦਰ ਸਾਡੇ ਸੱਭਿਆਚਾਰ ਅਤੇ ਅਧਿਆਤਮਿਕਤਾ ਦੀ ਮਹਾਨ ਵਿਰਾਸਤ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅਯੁੱਧਿਆ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ’ਤੇ ਸਾਰੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ। ਸਦੀਆਂ ਦੀ ਕੁਰਬਾਨੀ, ਤਪੱਸਿਆ ਅਤੇ ਸੰਘਰਸ਼ ਤੋਂ ਬਾਅਦ ਬਣਿਆ ਇਹ ਮੰਦਰ ਸਾਡੀ ਸੱਭਿਆਚਾਰ ਅਤੇ ਅਧਿਆਤਮਿਕਤਾ ਦੀ ਇਕ ਮਹਾਨ ਵਿਰਾਸਤ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਹ ਬ੍ਰਹਮ ਅਤੇ ਸ਼ਾਨਦਾਰ ਰਾਮ ਮੰਦਰ ਇਕ ਵਿਕਸਤ ਭਾਰਤ ਦੇ ਸੰਕਲਪ ਦੀ ਪੂਰਤੀ ਵਿਚ ਇਕ ਮਹਾਨ ਪ੍ਰੇਰਨਾ ਬਣੇਗਾ।













