ਪੰਜਾਬ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਕੈਨੇਡਾ ਦੇ ਸੂਬੇ ਬਰੈਂਪਟਨ ‘ਚ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜ਼ਿੰਮੇਵਾਰੀ ਮਸ਼ਹੂਰ ਗੈਂਗਸਟਰ ਗੁਰਜੰਟ ਜੰਟਾ ਨੇ ਲਈ ਹੈ, ਜਿਸ ਦੀ ਪੋਸਟ ਵੀ ਸਾਹਮਣੇ ਆਈ ਹੈ। ਫਿਲਹਾਲ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਗਾਇਕ ਪ੍ਰੇਮ ਢਿੱਲੋਂ ਸੁਰਖੀਆਂ ਵਿੱਚ ਰਹੇ ਹਨ। ਉਨ੍ਹਾਂ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਦਰਅਸਲ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋਈ ਸੀ, ਜਿਸ ‘ਚ ਲਾਈਵ ਸ਼ੋਅ ਦੌਰਾਨ ਪ੍ਰੇਮ ਢਿੱਲੋਂ ‘ਤੇ ਇੱਕ ਵਿਅਕਤੀ ਹਮਲਾ ਕਰਦੇ ਦੇਖਿਆ ਗਿਆ ਸੀ।













