ਮਿਸਾਲੀ ਪਹਿਲਕਦਮੀ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨ ਨੇ ਬੁੱਧਵਾਰ ਨੂੰ ਅਧਿਕਾਰੀਆਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਲਈ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਧਿਆਣਾ ਵਿਖੇ ਇੱਕ ਵਿਸ਼ੇਸ਼ ਕਿਸਾਨ ਮਿਲਣੀ’ ਆਯੋਜਿਤ ਕਰਨ ਲਈ ਕਿਹਾ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਝੋਨੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ‘ਤੇ ਕੇਂਦ੍ਰਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ, ਕਿਸਾਨਾਂ ਨੂੰ ਝੋਨੇ ਦੀ ਬਿਜਾਈ ਦੀਆਂ ਨਵੀਨਤਾਕਾਰੀ ਅਤੇ ਘੱਟ ਪਾਣੀ ਦੀ ਖਪਤ ਵਾਲੀਆਂ ਤਕਨੀਕਾਂ ਬਾਰੇ ਜਾਣੂ
ਕਰਵਾਇਆ ਜਾਵੇਗਾ।
ਇਸੇ ਤਰ੍ਹਾਂ, ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਸਿਰਫ਼ ਪੀਏਯੂ ਦੁਆਰਾ ਪ੍ਰਵਾਨਿਤ ਝੋਨੇ ਦੀਆਂ ਉੱਚ-ਉਪਜ ਦੇਣ ਵਾਲੀਆਂ ਕਿਸਮਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ, ਸੂਬਾ ਸਰਕਾਰ ਨੇ 1 ਜੂਨ ਤੋਂ ਝੋਨੇ ਦੀ ਕਾਸ਼ਤ ਦਾ ਸੀਜ਼ਨ ਪਹਿਲਾਂ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਫ਼ਸਲ ਦੀ ਜਨ-ਵਾਰ ਕਾਸ਼ਤ ਯਕੀਨੀ ਬਣਾਈ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲੋੜੀਂਦੀ ਯੋਜਨਾਬੰਦੀ ਅਤੇ ਪ੍ਰਬੰਧ ਕੀਤੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਇਸ ਬਿਜਾਈ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੜਾਅਵਾਰ ਢੰਗ ਨਾਲ ਝੋਨੇ ਦੀ ਕਾਸ਼ਤ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ ਤਾਂ ਜੋ ਕਿਸਾਨ ਇਸ ਦਾ ਲਾਭ ਲੈ ਸਕਣ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਪ੍ਰਸਿੱਧ ਖੇਤੀਬਾੜੀ ਮਾਹਿਰਾਂ ਨੂੰ ਸ਼ਾਮਲ ਕਰੇਗੀ । ਇਸ ਦੌਰਾਨ, ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਨਕਲੀ ਬੀਜਾਂ ਦੀ ਵਿਕਰੀ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।













