ਪੰਜਾਬ ਸਰਕਾਰ ਨੇ ਤਿੰਨ ਆਈਏਐੱਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਕਮਲ ਕਿਸ਼ੋਰ ਯਾਦਵ ਨੂੰ ਉਦਯੋਗ ਵਿਭਾਗ ਦਾ ਪ੍ਰਬੰਧਕੀ ਸਕੱਤਰ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਵਰੁਣ ਰੂਜ਼ਮ ਨੂੰ ਟਰਾਂਸਪੋਰਟ ਵਿਭਾਗ ਦਾ ਪ੍ਰਬੰਧਕੀ ਸਕੱਤਰ ਲਾਇਆ ਗਿਆ ਹੈ। ਵਧੀਕ ਮੁੱਖ ਸਕੱਤਰ ਡੀਕੇ ਤਿਵਾੜੀ ਨੂੰ ਪਾਰਲੀਮੈਂਟਰੀ ਮਾਮਲਿਆ ਦਾ ਜ਼ਿੰਮਾ ਦਿੱਤਾ ਗਿਆ ਹੈ।














