ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਟਰੱਸਟੀ ਸੰਨੀ ਮਸੀਹ ਅਤੇ ਡਾ. ਜਗਦੀਸ਼ ਸਿੰਘ ਰਜਾਦਾ ਨੇ ਅਹੁਦਾ ਸੰਭਾਲਿਆ

28

 

ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਟਰੱਸਟੀ ਸੰਨੀ ਮਸੀਹ ਅਤੇ ਡਾ. ਜਗਦੀਸ਼ ਸਿੰਘ ਰਜਾਦਾ ਨੇ ਅਹੁਦਾ ਸੰਭਾਲਿਆ। ਇਸ ਮੌਕੇ ਯਸ਼ਪਾਲ ਚੌਹਾਨ, ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ ਅਤੇ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਵੀ ਮੌਜੂਦ ਸਨ। ਇਸ ਮੌਕੇ ਟਰੱਸਟੀ ਸੰਨੀ ਮਸੀਹ ਅਤੇ ਡਾ. ਜਗਦੀਸ਼ ਸਿੰਘ ਰਜਾਦਾ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ ਅਤੇ ਰੋਜਾਨਾ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪੜ੍ਹਨ ਦਾ ਸੁਖਾਵਾਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਹਰੇਕ ਵਰਗ ਦੇ ਲੋਕਾਂ ਲਈ ਦੋ ਮਹੀਨੇ ਦੀ 600 ਯੂਨਿਟ ਬਿਜਲੀ ਮਾਫ ਕੀਤੀ ਗਈ, ਨਹਿਰੀ ਪਾਣੀ ਖੇਤਾਂ ਤੱਕ ਪੁਹੰਚਾਉਣ ਸਮੇਤ ਵੱਖ-ਵੱਖ ਲੋਕ ਪੱਖੀ ਲਏ ਗਏ ਹਨ। ਮਹੱਲਾ ਕਲੀਨਕਾਂ ਵਿੱਚ ਰੋਜਾਨਾ ਮਰੀਜ ਮੁਫ਼ਤ ਇਲਾਜ ਕਰਵਾ ਰਹੇ ਹਨ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਜਾ ਰਿਹਾ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ।

ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ, ਜਿਸ ਨੂੰ ਬਹੁਤ ਜਲਦ ਲੋਕਾਂ ਦੇ ਸਮਰਪਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਟਰੱਸਟੀ ਸੰਨੀ ਮਸੀਹ ਅਤੇ ਡਾ. ਜਗਦੀਸ਼ ਸਿੰਘ ਰਜਾਦਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ, ਉਸਨੂੰ ਪੂਰੀ ਮਿਹਨਤ ਤੇ ਲਗਨ ਨਿਭਾਵਾਂਗਾ ਤੇ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਾਬਕਾ ਚੇਅਰਮੈਨ ਨਰੇਸ਼ ਗੋਇਲ, ਬਲਵਿੰਦਰ ਸਿੰਘ ਮਿੰਟਾ ਤੇ ਸਤਨਾਮ ਸਿੰਘ ਐਮ.ਸੀ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ, ਸੀਨੀਅਰ ਆਗੂ ਮੁਖਦੇਵ ਸਿੰਘ ਆਲੋਵਾਲ, ਮਨਦੀਪ ਸਿੰਘ ਗਿੱਲ, ਲਾਇਨ ਰਾਜੀਵ ਵਿੱਗ, ਲਾਇਨ ਹਰਵੰਤ ਮਹਾਜਨ, ਮਾਸਟਰ ਤਿਲਕ ਰਾਜ, ਅਮਿਤ ਸੋਢੀ, ਟਰੱਸਟੀ ਪੀਟਰ ਮਸੀਹ, ਵੀਨੂੰ ਕਾਹਲੋਂ,  ਬੰਟੀ ਟਰੇਂਡਜ, ਭੁਪਿੰਦਰ ਸਿੰਘ, ਅਵਤਾਰ ਸਿੰਘ ਕਲਸੀ, ਮਨਜੀਤ ਸਿੰਘ ਬਮਰਾਹ, ਵਿੱਕੀ ਚੌਹਾਨਸ ਗੁਰਜੀਤ ਸਿੰਘ ਸੁੰਦਰ ਨਗਰ, ਐਡਵੋਕੇਟ ਮਨਜੀਤ ਸਿੰਘ, ਜਸਬੀਰ ਸਿੰਘ ਗਿੱਲ, ਬਿਕਰਮਜੀਤ ਸਿੰਘ ਬਿੱਕਾ, ਟੋਨੀ ਗਿੱਲ, ਵਿਜੈ ਕੁਮਾਰ, ਹਰਪ੍ਰੀਤ ਸਿੰਘ ਹੈਰੀ, ਰਾਜਵਿੰਦਰ ਸਿੰਘ ਰਾਜੂ, ਪਰਦੀਪ ਕੁਮਾਰ, ਰਜਿੰਦਰ ਕੁਮਾਰ ਜੰਬਾ, ਪਵਨ ਕੁਮਾਰ, ਮਨਿੰਦਰ ਸਿੰਘ ਹਨੀ, ਮਲਕੀਤ ਸਿੰਘ, ਗਗਨ ਬਟਾਲਾ, ਨਿੱਕੂ ਹੰਸਪਾਲ, ਕੁਨਾਲ ਸ਼ਰਮਾ, ਕੁਲਦੀਪ ਸਿੰਘ, ਦਵਿੰਦਰ ਸਿੰਘ ਅਤੇ ਮੁਨੀਸ਼ ਕੁਮਾਰ ਕਾਕਾ ਆਦਿ ਮੋਜੂਦ ਸਨ।