ਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ ਹੈ: ਮਲਵਿੰਦਰ ਕੰਗ

131

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ, ਸਿੱਖਾਂ ਅਤੇ ਉਹਨਾਂ ਦੇ ਮਾਮਲਿਆਂ ਨੂੰ ਬਹੁਤ ਸਮਾਂ ਪਹਿਲਾਂ ਹੀ ਨਜਰ ਅੰਦਾਜ਼ ਕਰ ਦਿੱਤਾ ਹੈ: ਕੰਗ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ​​ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ।

‘ਆਪ’ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਸਿੱਖ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਨਾਲ ਇਕ ਸਦੀ ਪਹਿਲਾਂ ਸਥਾਪਿਤ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦੇ ਅਧੀਨ ਇਕ ਪਰਿਵਾਰਕ ਅਦਾਰਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦਾ ਸਮਾਨਾਰਥੀ ਹੈ। ਉਨ੍ਹਾਂ ਨੇ ਇਕ ਪਵਿੱਤਰ ਸੰਸਥਾ ਨੂੰ ਨਿੱਜੀ ਜਾਇਦਾਦ ਵਿਚ ਬਦਲ ਦਿੱਤਾ ਹੈ।