Sell-Aid Desk24/7- ਹਰਿਆਣਾ ਦੇ ਗੁਰੂਗ੍ਰਾਮ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ ਪੰਜ ਲੋਕਾਂ ਦੀ ਮੌ/ਤ ਹੋ ਗਈ, ਜਦ ਕਿ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਈ ਥਾਰ ਵਿੱਚ ਛੇ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਤਿੰਨ ਕੁੜੀਆਂ ਅਤੇ ਤਿੰਨ ਮੁੰਡੇ ਸਨ। ਸਾਰੇ ਲੋਕ ਇੱਕ ਕਲੱਬ ਪਾਰਟੀ ਤੋਂ ਵਾਪਸ ਆ ਰਹੇ ਸਨ। ਮ੍ਰਿਤਕਾਂ ਵਿੱਚੋਂ ਇੱਕ, ਪ੍ਰਤਿਸ਼ਠਾ, ਯੂਪੀ ਦੇ ਇੱਕ ਜੱਜ ਦੀ ਧੀ ਸੀ। ਉਹ ਨੋਇਡਾ ਦੇ ਇੱਕ ਕਾਲਜ ਵਿੱਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਸੀ ਅਤੇ ਪੰਜ ਦੋਸਤਾਂ ਨਾਲ ਗੁਰੂਗ੍ਰਾਮ ਆਈ ਸੀ।
ਥਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ 5 ਸਵਾਰਾਂ ਦੀ ਮੌਕੇ ਉਤੇ ਹੀ ਮੌ/ਤ ਹੋ ਗਈ। ਮ੍ਰਿਤਕਾਂ ਵਿੱਚ ਦੋ ਨੌਜਵਾਨ ਅਤੇ ਤਿੰਨ ਮੁਟਿਆਰਾਂ ਸ਼ਾਮਲ ਹਨ। ਇੱਕ ਨੌਜਵਾਨ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਕੁੜੀਆਂ ਇੱਕੋ ਕਾਲਜ ਵਿੱਚ ਪੜ੍ਹਦੀਆਂ ਸਨ। ਪ੍ਰਤਿਸ਼ਠਾ ਦੇ ਪਿਤਾ ਚੰਦਰਮਣੀ ਜੱਜ ਹਨ।
ਪ੍ਰਤਿਸ਼ਠਾ ਅਤੇ ਲਾਵਣਿਆ ਗ੍ਰੇਟਰ ਨੋਇਡਾ ਦੇ ਲੋਇਡ ਲਾਅ ਕਾਲਜ ਵਿੱਚ ਐਲਐਲਬੀ ਦੀ ਪੜ੍ਹਾਈ ਕਰ ਰਹੀਆਂ ਸਨ। ਪੁਲਿਸ ਨੇ ਦੱਸਿਆ ਕਿ ਸਵੇਰੇ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ‘ਤੇ ਹੋਏ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌ/ਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ।
ਪੁਲਿਸ ਅਨੁਸਾਰ, ਇਹ ਹਾਦਸਾ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ਦੇ ਐਗਜ਼ਿਟ ਨੰਬਰ ਨੌਂ ‘ਤੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਥਾਰ ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਡਿਵਾਈਡਰ ਨਾਲ ਟਕਰਾ ਗਈ। ਪੁਲਿਸ ਨੇ ਦੱਸਿਆ ਕਿ ਤਿੰਨ ਕੁੜੀਆਂ ਅਤੇ ਦੋ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌ/ਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਅਨੁਸਾਰ, ਸਾਰੇ ਛੇ ਯਾਤਰੀ ਕਿਸੇ ਕੰਮ ਲਈ ਉੱਤਰ ਪ੍ਰਦੇਸ਼ ਤੋਂ ਗੁਰੂਗ੍ਰਾਮ ਆਏ ਸਨ।














