ਬਠਿੰਡਾ ਤੋਂ ਵੱਡੀ ਖਬਰ ਆ ਰਹੀ ਹੈ। ਇਥੇ ਮਹਿਲਾ ਕਾਂਸਟੇਬਲ ਨੂੰ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਕਾਲੀ ਥਾਰ ‘ਚੋਂ 17 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ।
ਜਾਣਕਾਰੀ ਮਿਲੀ ਹੈ ਕਿ ਜ਼ਿਲ੍ਹਾ ਪੁਲਿਸ ਨੇ ਬਾਦਲ ਰੋਡ ਉਤੇ ਸਥਿਤ ਓਵਰ ਬ੍ਰਿਜ ਨੇੜਿਓਂ ਇਕ ਮਹਿਲਾ ਕਾਂਸਟੇਬਲ ਨੂੰ 17.7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਡੀਐਸਪੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ਬਠਿੰਡਾ ਬਾਦਲ ਰੋਡ ਉਤੇ ਸਥਿਤ ਓਵਰ ਬ੍ਰਿਜ ਨੇੜੇ ਇੱਕ ਥਾਰ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ ਹੈਰੋਇਨ ਬਰਾਮਦ ਹੋਈ।
ਜਾਣਕਾਰੀ ਮਿਲੀ ਹੈ ਕਿ ਥਾਰ ਗੱਡੀ ਨੂੰ ਇਕ ਮਹਿਲਾ ਚਲਾ ਰਹੀ ਸੀ, ਜਿਸ ਨੇ ਪੁੱਛਗਿੱਛ ਦੌਰਾਨ ਆਪਣਾ ਨਾਮ ਅਮਨਦੀਪ ਕੌਰ ਵਾਸੀ ਚੱਕ ਫਤਿਹ ਸਿੰਘ ਵਾਲਾ ਦੱਸਿਆ। ਡੀਐਸਪੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਮੌਕੇ ਉਤੇ ਗ੍ਰਿਫਤਾਰ ਕਰ ਲਿਆ। ਉਕਤ ਮਹਿਲਾ ਕਾਂਸਟੇਬਲ ਮਾਨਸਾ ਜ਼ਿਲ੍ਹੇ ਵਿਚ ਤਾਇਨਾਤ ਹੈ, ਪਰ ਮੌਜੂਦਾ ਸਮੇਂ ਉਹ ਬਠਿੰਡਾ ਦੀ ਪੁਲਿਸ ਲਾਈਨ ਵਿਚ ਡਿਊਟੀ ਕਰ ਰਹੀ ਹੈ।













