ਲੁਧਿਆਣਾ ਪੱਛਮੀ ਤੋਂ ਅਕਾਲੀ ਦਲ ਨੇ ਐਲਾਨਿਆਂ ਉਮੀਦਵਾਰ

49

ਲੁਧਿਆਣਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।

ਦੱਸ ਦਈਏ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਉਮੀਦਵਾਰ ਵੱਜੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਦੱਸ ਦਈਏ ਕਿ ਵਿਧਾਇਕ ਗੁਰਪ੍ਰੀਤ ਗੋਗੀ ਦੀ ਇਸ ਸਾਲ 10 ਜਨਵਰੀ ਦੀ ਰਾਤ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਕਰਕੇ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖ਼ਾਲੀ ਹੋ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣੇ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ।