ਵੇਰਕਾ ਮਿਲਕ ਪਲਾਂਟ ਬਾਹਰ ਕੱਚੇ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ

28

ਬਠਿੰਡਾ ਦੇ ਵੇਰਕਾ ਮਿਲਕ ਪਲਾਂਟ ਦੇ ਬਾਹਰ ਕੱਚੇ ਕਰਮਚਾਰੀਆਂ ਨੇ ਆਪਣੀ ਨੌਕਰੀ ਪੱਕੀ ਨਾ ਹੋਣ ਕਾਰਨ ਰੋਸ਼ ਪ੍ਰਗਟਾਇਆ ਤੇ ਸਰਕਾਰ ਵਿਰੁੱਧ ਭਾਰੀ ਪ੍ਰਦਰਸ਼ਨ ਕੀਤਾ।

ਸਰਕਾਰ ਨੇ ਨਹੀਂ ਨਿਭਾਇਆ ਵਾਅਦਾ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਨੌਕਰੀ ਨੂੰ ਪੱਕਾ ਕੀਤਾ ਜਾਵੇਗਾ, ਪਰ ਹੁਣ ਸਰਕਾਰ ਨੂੰ ਤਿੰਨ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਹਾਲੇ ਤਕ ਨੌਕਰੀ ਪੱਕੀ ਨਹੀਂ ਕੀਤੀ ਗਈ।

ਰੋਸ਼ ਦੌਰਾਨ ਮੁੱਖ ਮੰਗਾਂ
ਕੱਚੇ ਕਰਮਚਾਰੀਆਂ ਨੇ ਸਰਕਾਰ ‘ਤੇ ਵਾਅਦਾਖਿਲਾਫ਼ੀ ਦਾ ਦੋਸ਼ ਲਾਉਂਦੇ ਹੋਏ ਤੁਰੰਤ ਉਨ੍ਹਾਂ ਦੀ ਨੌਕਰੀ ਪੱਕੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀ ਮੰਗ ਨਹੀਂ ਮੰਨਦੀ, ਤਾਂ ਉਨ੍ਹਾਂ ਦੇ ਰੋਸ਼ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ।

ਸਰਕਾਰ ਦੇ ਜਵਾਬ ਦੀ ਉਡੀਕ
ਹਾਲੇ ਤੱਕ ਸਰਕਾਰ ਵੱਲੋਂ ਇਸ ਮਾਮਲੇ ‘ਤੇ ਕੋਈ ਅਧਿਕਾਰਤ ਜਵਾਬ ਨਹੀਂ ਆਇਆ, ਪਰ ਕਰਮਚਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਸੰਘਰਸ਼ ਜਾਰੀ ਰਹੇਗਾ।