ਸਕੂਲ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ

35

ਸੰਤ ਬਾਬਾ ਨਿਧਾਨ ਸਿੰਘ ਜੀ ਪਬਲਿਕ ਸਕੂਲ ਵਿੱਚ ਲੋਹੜੀ ਅਤੇ ਮਾਘੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਬੱਚਿਆਂ ਨੇ ਸ਼ਬਦ ਗਾਇਨ ਅਤੇ ਕਵਿਤਾ ਰਾਹੀਂ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਬੱਚਿਆਂ ਨੂੰ ਮੂੰਗਫਲੀ ਅਤੇ ਰਿਓੜੀ ਵੰਡੀ ਗਈ। ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾ ਕੇ ਸਾਰਿਆਂ ਦਾ ਮਨ ਮੋਹ ਲਿਆ। ਸਕੂਲ ਦੀ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਚੇਅਰਪਰਸਨ ਸੁਰਿੰਦਰ ਕੌਰ, ਡਾ: ਚਰਨ ਸਿੰਘ, ਡਾ: ਪਿਆਰਾ ਸਿੰਘ, ਮਨਦੀਪ ਕੌਰ, ਸਤਨਾਮ ਸਿੰਘ, ਪਲਵਿੰਦਰ ਕੌਰ, ਪਿ?ਸੀਪਲ ਕੰਵਲਜੀਤ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।