ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਹੜ੍ਹ ਰਾਹਤ ਕਾਰਜਾਂ ਲਈ ਇੱਕ ਕਰੋੜ ਰੁਪਏ ਦਾ ਚੈੱਕ ਕੀਤਾ ਜਾਰੀ – ਧਾਮੀ

16

Sell-Aid Desk24/7- ਧਾਮੀ ਬੋਲੇ – ਜਲਦ ਹੀ ਰਾਹਤ ਫੰਡ ਵਿੱਚ ਹੋਰ ਇੱਕ ਕਰੋੜ ਰੁਪਏ ਦਾ ਚੈੱਕ ਦਿੱਤਾ ਜਾਵੇਗਾ, ਸੰਗਤਾਂ ਨੂੰ ਸਹਿਯੋਗ ਦੀ ਅਪੀਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਸਨ। ਉਹਨਾਂ ਨੇ ਸਾਰੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ ਜੋ ਲਗਾਤਾਰ ਇਨ੍ਹਾਂ ਰਾਹਤ ਕਾਰਜਾਂ ਵਿੱਚ ਸੇਵਾਵਾਂ ਨਿਭਾ ਰਹੀਆਂ ਹਨ। ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਵੀ ਇੱਕ ਦਿਨ ਦੀ ਤਨਖਾਹ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ ਸੀ। ਅੱਜ ਮੁਲਾਜ਼ਮਾਂ ਵੱਲੋਂ ਇੱਕ ਕਰੋੜ ਰੁਪਏ ਦਾ ਚੈੱਕ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਇਆ ਗਿਆ ਹੈ, ਜਦਕਿ ਜਲਦ ਹੀ ਇੱਕ ਹੋਰ ਕਰੋੜ ਰੁਪਏ ਦਾ ਚੈੱਕ ਵੀ ਰਾਹਤ ਕਾਰਜਾਂ ਲਈ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਵੀ ਨਿੱਜੀ ਤੌਰ ਤੇ ਰਾਹਤ ਫੰਡ ਦਿੱਤਾ ਗਿਆ ਹੈ। ਧਾਮੀ ਨੇ ਸਾਰੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਤ ਕੋਟੇ ਵਿੱਚੋਂ ਘੱਟੋ-ਘੱਟ ਇੱਕ-ਇੱਕ ਲੱਖ ਰੁਪਏ ਇਸ ਫੰਡ ਵਿੱਚ ਜਮ੍ਹਾਂ ਕਰਵਾਉਣ। ਧਾਮੀ ਨੇ ਅੱਗੇ ਕਿਹਾ ਕਿ ਹੋਰ ਵੀ ਸੰਗਤਾਂ ਜੇ ਇਸ ਰਾਹਤ ਫੰਡ ਵਿੱਚ ਸਹਿਯੋਗ ਕਰਨਾ ਚਾਹੁੰਦੀਆਂ ਹਨ ਤਾਂ ਉਹ ਸ਼੍ਰੋਮਣੀ ਕਮੇਟੀ ਵੱਲੋਂ ਖੋਲ੍ਹੇ ਗਏ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਪੈਸੇ ਜਮ੍ਹਾਂ ਕਰਵਾ ਸਕਦੀਆਂ ਹਨ।

ਬਾਈਟ: ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਐਸ.ਜੀ.ਪੀ.ਸੀ.