ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ, NSA ਮਾਮਲੇ ‘ਚ ਵੱਡੀ ਅਪਡੇਟ

12

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਉਸ ‘ਤੇ NSA ਲਗਾ ਦਿੱਤਾ ਗਿਆ ਅਤੇ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।

ਸੁਪਰੀਮ ਕੋਰਟ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨ ਵਿੱਚ 2023 ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਉਸਦੀ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਗਈ ਸੀ।

ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਜਾਣ ਦੀ ਸਲਾਹ ਦਿੱਤੀ। ਬੈਂਚ ਨੇ ਕਿਹਾ ਕਿ ਹਾਈ ਕੋਰਟ ਨੂੰ ਅੰਮ੍ਰਿਤਪਾਲ ਦੀ ਲੰਬੀ ਨਜ਼ਰਬੰਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਛੇ ਹਫ਼ਤਿਆਂ ਦੇ ਅੰਦਰ ਉਸਦੀ ਪਟੀਸ਼ਨ ‘ਤੇ ਫੈਸਲਾ ਕਰਨਾ ਚਾਹੀਦਾ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਅਜੇ ਤੱਕ ਕੋਈ ਅਧਿਕਾਰਿਕ ਹੁਕਮ ਜਾਰੀ ਨਹੀਂ ਕੀਤਾ ਹੈ ਅਤੇ ਕੇਂਦਰ ਸਰਕਾਰ ਦੇ ਵਕੀਲ ਨੂੰ ਪੇਸ਼ ਹੋਣ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਉਸ ‘ਤੇ NSA ਲਗਾ ਦਿੱਤਾ ਗਿਆ ਅਤੇ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਸਰਕਾਰ ਨੇ ਉਸ ਦੀਆਂ ਗਤੀਵਿਧੀਆਂ ਨੂੰ ਰਾਜ ਦੀ ਸੁਰੱਖਿਆ ਲਈ ਖਤਰਾ ਮੰਨਦੇ ਹੋਏ ਨਜ਼ਰਬੰਦੀ ਦਾ ਹੁਕਮ ਜਾਰੀ ਕੀਤਾ ਸੀ, ਜੋ ਸਮੇਂ-ਸਮੇਂ ‘ਤੇ ਵਧਾਇਆ ਜਾਂਦਾ ਰਿਹਾ ਹੈ।