ਸੁਖਬੀਰ ਬਾਦਲ ਨੇ ਬਿਕਰਮ ਮਜੀਠੀਆ ਦੇ ਨਾਲ ਕੀਤੀ ਮੁਲਾਕਾਤ, ਜਾਣੋ ਕਿਸ ਮੁੱਦੇ ‘ਤੇ ਕੀਤੀ ਚਰਚਾ

55

ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਨਾਲ ਮੁਲਾਕਾਤ ਕੀਤੀ ਗਈ ਹੈ। ਇਹ ਮੁਲਾਕਾਤ ਮਜੀਠੀਆ ਦੀ ਸੁਰੱਖਿਆ ਘਟਾਏ ਜਾਨ ਤੋਂ ਬਾਅਦ ਕੀਤੀ ਗਈ ਹੈ।

ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ। ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਉਸ ਦਾਅਵੇ ਤੋਂ ਇੱਕ ਦਿਨ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲੀਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੀਆਂ ਰਿਪੋਰਟਾਂ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਕਵਰ ਖ਼ਤਰੇ ਦੇ ਆਧਾਰ ’ਤੇ ਪ੍ਰਦਾਨ ਕੀਤਾ ਜਾਂਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ, “ਇਕ ਸੁਰੱਖਿਆ ਸਮੀਖਿਆ ਕਮੇਟੀ ਸਮੇਂ-ਸਮੇਂ ’ਤੇ ਇਸਦੀ ਸਮੀਖਿਆ ਕਰਦੀ ਹੈ ਅਤੇ ਖ਼ਤਰੇ ਦੀ ਧਾਰਨਾ ਦੇ ਆਧਾਰ ’ਤੇ ਸੁਰੱਖਿਆ ਵਧਾਉਣ ਜਾਂ ਘਟਾਉਣ ਦਾ ਫੈਸਲਾ ਕਰਦੀ ਹੈ।” ਅਧਿਕਾਰੀ ਨੇ ਕਿਹਾ ਕਿ ਤਾਜ਼ਾ ਮੀਟਿੰਗ ਵਿਚ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਮਜੀਠੀਆ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ ਅਤੇ ਹੁਣ ਵੀ ਉਨ੍ਹਾਂ ਕੋਲ ਸੁਰੱਖਿਆ ਹੈ ਜਿਸ ਵਿਚ ਇਕ ਐਸਕਾਰਟ ਵਾਹਨ ਅਤੇ ਗੰਨਮੈਨ ਕਾਫ਼ੀ ਗਿਣਤੀ ਵਿੱਚ ਹਨ।