ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਦੇ ਸੰਬੰਧ ਵਿੱਚ ਕਥਾ ਅਤੇ ਕੀਰਤਨ ਸਮਾਗਮ

47

 

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿੱਚ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਦੇ ਸਬੰਧ ਵਿੱਚ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ । ਜਿਨ੍ਹਾਂ ਵਿੱਚ ਸਵੇਰੇ ਅੰਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ। ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ।

ਸ਼ਾਮ ਦੇ ਪ੍ਰੋਗਰਾਮ ਵਿੱਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਰਹਿਰਾਸ ਸੋਦਰ ਦੀ ਚੌਂਕੀ ਤੋਂ ਬਾਅਦ ਭਾਈ ਗੁਰਸੰਗਤ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਵਾਇਆ ਅਤੇ ਸਨ।

ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ ਅਤੇ ਜਗਮੋਹਨ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਗੁਰਸੰਗਤ ਸਿੰਘ ਖਡੂਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਸਮੇਂ ਸਿਰ ਗੁਰੂ ਘਰ ਆ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ। ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ ਆਦਿ ਹਾਜ਼ਰ ਸਨ।