ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

59

ਗੁਰਦੁਆਰਾ ਓ ਮਾਡਲ ਟਾਊਨ ਐਕਸਟੈਨ, ਲੁਧਿਆਣਾ ੴ ਸ਼ ?ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸਾਹਿਬ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਦੇ ਨਾਲ ਆਯੋਜਿਤ ਕੀਤਾ ਗਿਆ,ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਭਾਈ ਵਰਿੰਦਰ ਸਿੰਘ ਕੰਗ ਲੁਧਿਆਣੇ ਵਾਲੇ ਤੇ ਭਾਈ ਇੰਦਰਜੀਤ ਸਿੰਘ । ਨਾਦਰ ਦੇ ਕੀਰਤਨੀ ਜੱਥਿਆਂ ਨੇ ਜਿੱਥੇ , ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਹੈ। ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਮਹਾਨ ਗੁਰਮਤਿ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ । ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ । ਦੇ ਇਤਿਹਾਸ ਉੱਪਰ ਖੋਜ ਭਰਪੂਰ । ਜਾਣਕਾਰੀ ਦੇਂਦਿਆਂ ਹੋਇਆਂ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ · ਹੋਇਆਂ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ‘ ਦੀ ਆਰੰਭਤਾ ਦਾ ਮੁੱਢ ਬੰਨ੍ਹਣ ਵਾਲਾ ਉਕਤ ਸ਼ਹੀਦੀ ਸਾਕਾ ਸਾਨੂੰ ਸਿੱਖੀ ਸਿਦਕ, ਸਬਰ, ਸਾਹਸ ਤੇ ਸ਼ਹਾਦਤ ਦੇ ਸੰਕਲਪ ਨਾਲ ਜੁੜਨ ਦੀ ਪ੍ਰੇਰਣਾ ਦੇਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਨਨਕਾਣਾ ਤੌਰ ‘ਤੇ ਕਾਇਮ ਰੱਖਣ ਦੇ ਉਦੇਸ਼ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੀਤਾ ਗਿਆ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਅੰਮ੍ਰਿਤਸਰ ਅੱਜ ਵੀ ਸਾਨੂੰ ਸ਼ਹੀਦਾਂ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੁੜਨ ਦਾ ਅਹਿਸਾਸ ਕਰਵਾਉਂਦਾ ਹੋਇਆ ਨਜ਼ਰ ਆਉਂਦਾ ਹੈ। ਗੁਰਮਤਿ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ,ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਬਲਬੀਰ ਸਿੰਘ ਭਾਟੀਆ, ਰਣਜੀਤ ਸਿੰਘ ਖਾਲਸਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਅਵਤਾਰ ਸਿੰਘ ਬੀ.ਕੇ, ਪਰਮਜੀਤ ਸਿੰਘ ਸੇਠੀ, ਪ੍ਰੇਮ ਸਿੰਘ ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।