ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ

25

ਇਸ ਮੌਕੇ ਗੱਲਬਾਤ ਕਰਦੇ ਹੋਏ ਸਤਵੀਰ ਸਿੰਘ,ਹਰਨੇਕ ਸਿੰਘ,ਜਸਵੀਰ ਸਿੰਘ,ਭੁਪਿੰਦਰ ਸਿੰਘ ਦਾ ਕਹਿਣਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਸ਼ੰਬੂ ਅਤੇ ਖਨੌਰੀ ਬਾਰਡਰ ਤੇ ਧਰਨਾ ਦੇਣ ਵਾਲੇ ਕਿਸਾਨਾਂ ਨੂੰ ਗੱਲਬਾਤ ਕਰਨ ਲਈ ਮੀਟਿੰਗ ਦੇ ਲਈ ਬੁਲਾਇਆ ਗਿਆ ਸੀ ਪਰ ਧੋਖੇ ਨਾਲ ਉਹਨਾਂ ਨੇ ਸ਼ੰਬੂ ਅਤੇ ਖਨੌਰੀ ਬਾਰਡਰ ਦਾ ਧਰਨਾ ਜਬਰੀ ਹਟਾਇਆ ਗਿਆ। ਜਿੱਥੋਂ ਬਹੁਤ ਸਾਰਾ ਸਮਾਨ ਵੀ ਖੁਰਦ ਬੁਰਦ ਕਰ ਦਿੱਤਾ ਗਿਆ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ।

ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨ ਇਸ ਤੇ ਕੋਈ ਸਖਤ ਕਾਰਵਾਈ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਕਿਸਾਨ ਜਥੇਬੰਦੀਆਂ ਇਕੱਠੇ ਹੋ ਕੇ ਹੋਰ ਵੱਡਾ ਸੰਘਰਸ਼ ਉਲੀਕਣਗੀਆਂ। ਉਹਨਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਉੱਥੇ ਵਰਤੋ ਵਾਲਾ ਸਮਾਨ ਖੁਰਦ ਬੁਰਦ ਕਰ ਦਿੱਤਾ ਗਿਆ ਹੈ ਜਿਸ ਬਾਰੇ ਕੁਝ ਵੀ ਜਾਣਕਾਰੀ ਨਹੀਂ ਮਿਲ ਰਹੀ ਜਿਸ ਕਰਕੇ ਅੱਜ ਉਹਨਾਂ ਦੇ ਵੱਲੋਂ ਰੋਸ਼ ਪ੍ਰਗਟ ਕੀਤਾ ਜਾ ਰਿਹਾ ਹੈ।