Sell-Aid Desk 24/7: ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਬਕਾ ਅਕਾਲੀ ਦਲ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਆਪਣੇ ਕਈ ਸਮਰਥਕਾਂ ਨਾਲ ਭਾਰਤੀ ਜਨਤਾ ਪਾਰਟੀ (BJP) ਦਾ ਦਾਮਨ ਥਾਮ ਲਿਆ ਹੈ। ਉਨ੍ਹਾਂ ਦੀ ਜੁਆਇਨਿੰਗ ਦੌਰਾਨ ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਸੰਸਦ ਮੈਂਬਰ ਰਵਨੀਤ ਬਿੱਟੂ ਮੌਜੂਦ ਸਨ।
ਜਗਦੀਪ ਸਿੰਘ ਚੀਮਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਰਹਿ ਚੁੱਕੇ ਹਨ। ਉਹ 2012 ਵਿੱਚ ਅਮਲੋਹ ਹਲਕੇ ਤੋਂ ਤੇ 2022 ਵਿੱਚ ਫਤਿਹਗੜ੍ਹ ਸਾਹਿਬ ਹਲਕੇ ਤੋਂ ਵਿਧਾਨਸਭਾ ਦੀ ਚੋਣ ਲੜ ਚੁੱਕੇ ਹਨ।
ਦੱਸ ਦਈਏ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹਾਲ ਹੀ ਵਿੱਚ ਅਕਾਲੀ ਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ BJP ‘ਚ ਸ਼ਾਮਲ ਹੋਣ ਦਾ ਫੈਸਲਾ ਲਿਆ।














