ਅਮਰੀਕਾ ਨੇ ਪਹਿਲਗਾਮ ਹਮਲੇ ਪਿੱਛੋਂ ਜਾਰੀ ਕੀਤੀ ਐਡਵਾਈਜ਼ਰੀ…

59

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਅਮਰੀਕਾ ਨੇ “ਹਿੰਸਕ ਅਸ਼ਾਂਤੀ” ਦੇ ਡਰੋਂ ਆਪਣੇ ਨਾਗਰਿਕਾਂ ਨੂੰ ਕਸ਼ਮੀਰ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਯਾਤਰਾ ਨਾ ਕਰਨ ਲਈ ਕਿਹਾ ਹੈ।

ਅਮਰੀਕੀ ਨਾਗਰਿਕਾਂ ਲਈ ਇਹ ਸਲਾਹ ਪਹਿਲਗਾਮ ਹਮਲੇ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਜਾਰੀ ਕੀਤੀ ਗਈ ਸੀ। ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਦੀ ਗੋਲੀਬਾਰੀ ਵਿਚ 26 ਲੋਕ ਮਾਰੇ ਗਏ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸੈਲਾਨੀ ਸਨ। ਇਸ ਨੂੰ 2019 ਵਿੱਚ ਪੁਲਵਾਮਾ ਹਮਲੇ ਤੋਂ ਬਾਅਦ ਘਾਟੀ ਵਿੱਚ ਸਭ ਤੋਂ ਘਾਤਕ ਹਮਲਾ ਕਿਹਾ ਜਾ ਰਿਹਾ ਹੈ।

ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਅਮਰੀਕੀ ਨਾਗਰਿਕਾਂ ਲਈ ਜਾਰੀ ਕੀਤੀ ਗਈ ਤਾਜ਼ਾ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, ‘ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਅੱਤਵਾਦੀ ਹਮਲੇ ਅਤੇ ਹਿੰਸਕ ਸਿਵਲ ਅਸ਼ਾਂਤੀ ਸੰਭਵ ਹੈ।’ ਇਸ ਰਾਜ ਦੀ ਯਾਤਰਾ ਨਾ ਕਰੋ (ਪੂਰਬੀ ਲੱਦਾਖ ਖੇਤਰ ਅਤੇ ਇਸ ਦੀ ਰਾਜਧਾਨੀ ਲੇਹ ਦੇ ਦੌਰੇ ਨੂੰ ਛੱਡ ਕੇ)।

ਅਮਰੀਕਾ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵਿਚਲੇ ਆਪਣੇ ਨਾਗਰਿਕਾਂ ਲਈ ਇੱਕ ਸੋਧੀ ਹੋਈ ਸੇਧ/ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਅਮਰੀਕੀਆਂ ਨੂੰ ਜੰਮੂ-ਕਸ਼ਮੀਰ ਵਿੱਚ ਅਤੇ ਨਾਲ ਹੀ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਘੇਰੇ ਵਿਚ ਯਾਤਰਾ ਨਾ ਕਰਨ ਲਈ ਕਿਹਾ ਗਿਆ ਹੈ। ਇਹ ਅਪਡੇਟ ਬੁੱਧਵਾਰ ਨੂੰ ਜਾਰੀ ਕੀਤਾ ਗਿਆ ਸੀ, ਕਿਉਂਕਿ ਇਸ ਤੋਂ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਅੱਤਵਾਦੀਆਂ ਨੇ ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਉਤੇ ਗੋਲੀਬਾਰੀ ਕੀਤੀ ਸੀ। ਸਾਲ 2019 ਵਿੱਚ ਪੁਲਵਾਮਾ ਹਮਲੇ ਤੋਂ ਬਾਅਦ ਘਾਟੀ ਵਿੱਚ ਹੋਏ ਇਸ ਸਭ ਤੋਂ ਘਾਤਕ ਹਮਲੇ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ।

ਅਮਰੀਕੀ ਨਾਗਰਿਕਾਂ ਲਈ ਅਮਰੀਕੀ ਵਿਦੇਸ਼ ਵਿਭਾਗ ਦੀ ਸੋਧੀ ਕੀਤੀ ਯਾਤਰਾ ਸਲਾਹ ਵਿਚ ਕਿਹਾ ਗਿਆ ਹੈ, “ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲੇ ਅਤੇ ਹਿੰਸਕ ਸਿਵਲ ਬਦਅਮਨੀ ਸੰਭਵ ਹੈ। ਇਸ ਰਾਜ ਦੀ ਯਾਤਰਾ ਨਾ ਕਰੋ (ਪੂਰਬੀ ਲੱਦਾਖ ਖੇਤਰ ਅਤੇ ਇਸ ਦੀ ਰਾਜਧਾਨੀ, ਲੇਹ ਦੇ ਦੌਰੇ ਨੂੰ ਛੱਡ ਕੇ)।

ਇਸ ਵਿਚ ਕਿਹਾ ਗਿਆ ਹੈ, “ਇਸ ਖੇਤਰ ਵਿੱਚ ਛਿਟਪੁਟ ਹਿੰਸਾ ਹੁੰਦੀ ਰਹਿੰਦੀ ਹੈ ਅਤੇ ਭਾਰਤ-ਪਾਕਿਸਤਾਨ ਵਿਚਕਾਰ ਕੰਟਰੋਲ ਰੇਖਾ (LOC) ਦੇ ਨਾਲ ਆਮ ਹੀ ਅਜਿਹਾ ਹੁੰਦਾ ਹੈ। ਅਜਿਹਾ ਕਸ਼ਮੀਰ ਘਾਟੀ ਦੇ ਸੈਰ-ਸਪਾਟਾ ਸਥਾਨਾਂ ਸ੍ਰੀਨਗਰ, ਗੁਲਮਰਗ ਅਤੇ ਪਹਿਲਗਾਮ ਆਦਿ ਵਿਖੇ ਵੀ ਹੁੰਦਾ ਹੈ।”

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ‘ਹਥਿਆਰਬੰਦ ਟਕਰਾਅ ਦੇ ਖ਼ਦਸ਼ੇ ਕਾਰਨ’ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਘੇਰੇ ਦੇ ਅੰਦਰ ਜਾਣ ਤੋਂ ਵੀ ਬਚਣ ਲਈ ਕਿਹਾ ਹੈ।