Sell-aid News: ਅੰਮ੍ਰਿਤਸਰ ਦੇ ਕਸਬਾ ਸਠਿਆਲਾ ਵਿਖੇ ਲਗਾਤਾਰ ਬਾਰਿਸ਼ ਪੈਣ ਕਾਰਨ ਛੱਤ ਡਿੱਗੀ
ਅੰਮ੍ਰਿਤਸਰ ਦੇ ਕਸਬਾ ਸਠਿਆਲਾ ਦੇ ਇਕ ਗਰੀਬ ਪਰਿਵਾਰ ਦੇ ਘਰ ਮਕਾਨ ਦੀ ਛੱਤ ਡਿੱਗ ਗਈ ਹੈ। ਪੀੜਤ ਪਰਿਵਾਰ ਦੇ ਮੈਂਬਰ ਨੇ ਦੱਸਿਆ ਘਰ ਦੇ ਮਕਾਨ ਦੀਆਂ ਛੱਤਾਂ ਬਚਾਉਣ ਵਾਸਤੇ ਤਰਪਾਲਾਂ ਵੀ ਪਾਈਆਂ ਸਨ ਪਰ ਰਾਤ ਤੋਂ ਲਗਾਤਾਰ ਬਾਰਿਸ਼ ਪੈਣ ਕਰਕੇ ਘਰ ਦੇ ਮਕਾਨ ਦੀ ਛੱਤ ਡਿੱਗ ਪਈ ਹੈ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਅਤੇ ਪੀੜਤ ਪਰਿਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ।













