‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਹਿਰਾਸਤ ‘ਚ ਲਿਆ, ਨਿਆਂਇਕ ਹਿਰਾਸਤ ‘ਚ ਭੇਜਿਆ ,ਜਾਣੋਂ ਪੂਰਾ ਮਾਮਲਾ

15

Sell-Aid Desk24/7- 4 ਮਾਰਚ 2013 ਨੂੰ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਈ ਅਨੁਸੂਚਿਤ ਜਾਤੀ ਪਰਿਵਾਰ ਦੀ ਲੜਕੀ ਹਰਬਿੰਦਰ ਕੌਰ ਉਸਮਾਨ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਮਾਮਲੇ ‘ਚ ਵਧੀਕ ਸੈਸ਼ਨ ਜੱਜ ਤਰਨ ਤਾਰਨ ਪ੍ਰੇਮ ਕੁਮਾਰ ਦੀ ਅਦਾਲਤ ਨੇ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 7 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੇ ‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਹਿਰਾਸਤ ‘ਚ ਲਿਆ ਹੈ ਅਤੇ ਨਿਆਂਇਕ ਹਿਰਾਸਤ ‘ਚ ਭੇਜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਜ਼ਾ ਸਬੰਧੀ 12 ਸਤੰਬਰ ਨੂੰ ਫੈਸਲਾ ਸੁਣਾਇਆ ਜਾਵੇਗਾ। ਪਿੰਡ ਉਸਮਾਂ ਦੀ ਲੜਕੀ ਵੱਲੋਂ ਵਿਆਹ ਸਮਾਗਮ ‘ਚ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਅਰੋਪ ‘ਚ ਮਾਮਲਾ ਦਰਜ ਕਰਵਾਇਆ ਗਿਆ ਸੀ।