ਔਜਲਾ ਤੇ ਵੇਰਕਾ ਨੇ ਅੰਬੇਡਕਰ ਦੇ ਬੁੱਤ ਨੂੰ ਕਰਵਾਇਆ ਦੁੱਧ ਨਾਲ ਇਸ਼ਨਾਨ, ਬੇਅਦਬੀ ਦੀ ਘਟਨਾ ਕਾਰਨ ਸ਼ਹਿਰ ਦਾ ਵਧਿਆ ਸਿਆਸੀ ਤਾਪਮਾਨ

23

ਹੈਰੀਟੇਜ ਸਟਰੀਟ ਵਿੱਚ ਸਥਾਪਤ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਕਾਰਨ ਸ਼ਹਿਰ ਦਾ ਸਿਆਸੀ ਤਾਪਮਾਨ ਵੱਧਦਾ ਜਾ ਰਿਹਾ ਹੈ। ਜਿੱਥੇ ਵਾਲਮੀਕੀ ਜਥੇਬੰਦੀਆਂ ਦੇ ਸੱਦੇ ‘ਤੇ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਥੇ ਹੀ ਇਸ ਘਟਨਾ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਦੁੱਧ ਨਾਲ ਇਸ਼ਨਾਨ ਕਰਨ ਲਈ ਮੌਕੇ ‘ਤੇ ਪਹੁੰਚੇ। ਦੱਸ ਦਈਏ ਕਿ ਐਤਵਾਰ ਦੁਪਹਿਰ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਵਾਲਮੀਕਿ ਭਾਈਚਾਰੇ ‘ਚ ਕਾਫੀ ਗੁੱਸਾ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਇਸ ਘਟਨਾ ਦੀ ਨਿੰਦਾ ਵੀ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਘਟਨਾ ਨੂੰ ਲੈ ਕੇ ਪੂਰੀ ਚੌਕਸੀ ਵਧਾ ਦਿੱਤੀ ਹੈ ਤਾਂ ਜੋ ਬੰਦ ਦੌਰਾਨ ਕਿਸੇ ਕਿਸਮ ਦਾ ਕੋਈ ਹਾਦਸਾ ਨਾ ਵਾਪਰੇ।