ਜਗਰਾਓਂ ਵਿੱਚ ਕਬੱਡੀ ਖਿਡਾਰੀ ਦੇ ਕਤਲ ਨੇ ਖੇਡ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। 23 ਸਾਲਾ ਤੇਜਪਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਵਾਰਦਾਤ ਜਗਰਾਓਂ ਦੇ SSP ਦਫ਼ਤਰ ਤੋਂ ਕੇਵਲ 250 ਮੀਟਰ ਦੀ ਦੂਰੀ ‘ਤੇ ਵਾਪਰੀ।
ਜਗਰਾਓਂ ਵਿੱਚ ਕਬੱਡੀ ਖਿਡਾਰੀ ਦੇ ਕਤਲ ਨੇ ਖੇਡ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। 23 ਸਾਲਾ ਤੇਜਪਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਵਾਰਦਾਤ ਜਗਰਾਓਂ ਦੇ SSP ਦਫ਼ਤਰ ਤੋਂ ਕੇਵਲ 250 ਮੀਟਰ ਦੀ ਦੂਰੀ ‘ਤੇ ਵਾਪਰੀ। ਪ੍ਰਤੱਖਦਰਸ਼ੀਆਂ ਦੇ ਅਨੁਸਾਰ, ਹਮਲਾਵਰ ਦੋ ਗੱਡੀਆਂ ਵਿੱਚ ਆਏ ਸਨ ਜਦਕਿ ਤੇਜਪਾਲ ਆਪਣੀ ਕਾਰ ਵਿੱਚ ਸੀ।
ਤੇਜਪਾਲ ਸਿੰਘ ਲੁਧਿਆਣਾ ਦੇ ਗਿੱਧੜਵਿੰਡੀ ਪਿੰਡ ਦਾ ਰਹਿਣ ਵਾਲਾ ਸੀ ਅਤੇ ਸਰਕਲ ਕਬੱਡੀ ਦੇ ਟੂਰਨਾਮੈਂਟਾਂ ਵਿੱਚ ਵਧੀਆ ਖਿਡਾਰੀ ਵਜੋਂ ਜਾਣਿਆ ਜਾਂਦਾ ਸੀ। ਪੁਲਿਸ ਨੇ ਕਿਹਾ ਹੈ ਕਿ ਕਤਲ ਦੇ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ ਅਤੇ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਹੈ।
ਇਸਦੇ ਨਾਲ ਹੀ, ਗੈਂਗਸਟਰ ਜੱਸੂ ਕੂਮ ਅਤੇ ਬਰਾੜ ਚੜਿੱਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ‘ਚ ਉਨ੍ਹਾਂ ਨੇ ਲਿਖਿਆ ਕਿ ਇਹ ਕਤਲ ਆਪਸੀ ਰੰਜਿਸ਼ ਕਾਰਨ ਕੀਤਾ ਗਿਆ ਸੀ।
ਤੇਜਪਾਲ ਦੇ ਸਾਥੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਉਨ੍ਹਾਂ ‘ਤੇ ਵੀ ਪਿਸਤੌਲ ਤਾਣ ਦਿੱਤੀ ਸੀ ਅਤੇ ਕੁੱਟਮਾਰ ਦੌਰਾਨ ਉਹ ਪੂਰੀ ਤਰ੍ਹਾਂ ਬੇਬਸ ਸਨ। ਇਸ ਘਟਨਾ ਨਾਲ ਪੂਰੇ ਖੇਤਰ ‘ਚ ਸਹਿਮ ਦਾ ਮਾਹੌਲ ਹੈ।














