ਕਰਨਲ ਬਾਠ ਦੀ ਪਤਨੀ CM ਮਾਨ ਨਾਲ ਕੀਤੀ ਮੁਲਾਕਾਤ, ਨਿਰਪੱਖ ਜਾਂਚ ਦਾ ਮਿਲਿਆ ਭਰੋਸਾ

59

ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਕਰਨਲ ਦੀ ਪਤਨੀ ਜਸਵਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਇਸ ਮੌਕੇ ਜਿੱਥੇ ਪਰਿਵਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ, ਉਥੇ ਮੁੱਖ ਮੰਤਰੀ ਨੇ ਪਰਿਵਾਰ ਨੂੰ ਨਿਰਪੱਖ ਜਾਂਚ ਕਰਾਉਣ ਤੇ ਇਨਸਾਫ਼ ਦਿਵਾਉਣ ਦਾ ਯਕੀਨ ਦਿਵਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਸੰਤੁਸ਼ਟ ਨਜ਼ਰ ਆਏ ਅਤੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਦੀ ਤਾਰੀਫ਼ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਤਸੱਲੀਬਖਸ਼ ਤਰੀਕੇ ਨਾਲ ਪੂਰੀ ਗੱਲ੍ਹ ਸੁਣੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਸ਼ਾਮ ਨੂੰ ਅਧਿਕਾਰੀਆਂ ਦੇ ਨਾਲ ਬੈਠਕ ਕਰ ਉਨ੍ਹਾਂ ਦੀਆਂ ਮੰਗਾਂ ‘ਤੇ ਚਰਚਾ ਕਰਾਂਗੇ।

ਦੱਸ ਦਈਏ ਕਿ ਬੀਤੇ ਦਿਨੀਂ ਜਸਵਿੰਦਰ ਕੌਰ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕਰ ਚੁੱਕੀ ਹੈ। ਪੀੜਤ ਕਰਨਲ ਬਾਠ, ਉਨ੍ਹਾਂ ਦੀ ਪਤਨੀ ਜਸਵਿੰਦਰ ਕੌਰ ਅਤੇ ਭਣੋਈਆ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਨੇ ਐਤਵਾਰ ਨੂੰ ਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ।