ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਨਾਲ 2 ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਤੀਜੀ ਮੀਟਿੰਗ 19 ਮਾਰਚ ਨੂੰ ਹੋਵੇਗੀ। ਦਸ ਦਈਏਕਿ ਹੁਣ ਤੱਕ ਕਿਸਾਨਾਂ ਦੀ ਕੇਂਦਰ ਨਾਲ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਹੁਣ ਅਗਲੀ ਮੀਟਿੰਗ ਦੀ ਤਰੀਕ ਵੀ ਤੈਅ ਕੀਤੀ ਗਈ ਹੈ।
ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਜੋ ਐਲਾਨ ਜਥੇ ਦੀ ਰਵਾਨਗੀ ਨੂੰ ਲੈ ਕੇ ਕੀਤਾ ਗਿਆ ਸੀ ਕੱਲ੍ਹ 25 ਤਰੀਕ ਨੂੰ ਜਥੇ ਨੇ ਮੁੜ ਦਿੱਲੀ ਨੂੰ ਕੂਚ ਕਰਨਾ ਸੀ, ਉਸ ਬਾਰੇ ਉਨ੍ਹਾਂ ਕਿਹਾ ਕਿ ਹੁਣ ਕਿਸਾਨ ਕੇਂਦਰ ਦੀ ਤੀਸਰੀ ਮੀਟਿੰਗ ਤੋਂ ਬਾਅਦ ਹੀ ਕੂਚ ਕਰਨਗੇ। ਜੇਕਰ ਮੀਟਿੰਗ ਤੋਂ ਬਾਅਦ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 25 ਮਾਰਚ ਨੂੰ ਜੱਥੇਬੰਦੀ ਵੱਲੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਮਹਿਲਾ ਦਿਵਸ ਹੈ ਅਤੇ ਦਿੱਲੀ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਕਿਸਾਨਾਂ ਦਾ ਇਕੱਠ ਕਰਕੇ ਮਹਿਲਾ ਦਿਵਸ ਮਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਮਹਿਲਾ ਦਿਵਸ ਹੈ ਅਤੇ ਇਸ ਮੌਕੇ ਗਿਣਤੀ ਵਿੱਚ ਮਹਿਲਾ ਕਿਸਾਨਾਂ ਨੂੰ ਇਕੱਠਾ ਕਰਕੇ ਮਹਿਲਾ ਦਿਵਸ ਮਨਾਇਆ ਜਾਵੇਗਾ ਅਤੇ ਇਸ ਦਿਨ ਰਾਹੀਂ ਸਰਕਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਅੱਜ ਪੰਜਾਬ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਹੈ, ਜਿਸ ਬਾਰੇ ਸਰਵਣ ਪੰਧੇਰ ਨੇ 12 ਮੰਗਾਂ ਦੇ ਸੰਬੰਧੀ ਵੀ ਗੱਲ ਆਖੀ ਹੈ ਅਤੇ ਉਨ੍ਹਾਂ ਕਿਹਾ ਸਾਡੀਆਂ ਮੰਗਾਂ ਨੂੰ ਪਾਸ ਕਰਕੇ ਪੰਜਾਬ ਸਰਕਾਰ ਨੂੰ ਕੇਂਦਰ ਕੋਲ ਭੇਜਣਾ ਚਾਹੀਦਾ ਹੈ ਅਤੇ ਖੇਤੀ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ।














